ਰਾਵੀ ਨਿਊਜ ਐਸ.ਏ.ਐਸ.ਨਗਰ
ਖਰੜ ਦੇ ਰਿਟਰਨਿੰਗ ਅਫਸਰ (ਆਰ.ਓ)-ਕਮ-ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਸ੍ਰੀ ਅਭਿਕੇਸ਼ ਗੁਪਤਾ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਨੋਟਿਸ ਜਾਰੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਵੱਲੋਂ ਡੋਰ ਟੂ ਡੋਰ ਮੀਟਿੰਗਾਂ ਕੀਤੇ ਜਾਣ ਸਬੰਧੀ ਸ਼ਿਕਾਇਤ ਮਿਲੀ ਸੀ l ਜਿਸ ਵਿੱਚ ਕਿਹਾ ਗਿਆ ਸੀ ਕਿ ਮੀਟਿੰਗਾਂ ਵਿੱਚ 5 ਤੋਂ ਵੱਧ ਬੰਦੇ ਸ਼ਾਮਲ ਹਨ l ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਉਡਣ ਦਸਤੇ ਦੀ ਟੀਮ ਨੇ ਉਕਤ ਸਥਾਨਾਂ ‘ਤੇ ਛਾਪੇਮਾਰੀ ਕੀਤੀ। ਜਾਰੀ ਨੋਟਿਸ ਵਿੱਚ ਰਿਟਰਨਿੰਗ ਅਫ਼ਸਰ ਨੇ ਉਨ੍ਹਾਂ ਨੂੰ ਘਰ-ਘਰ ਪ੍ਰਚਾਰ ਦੌਰਾਨ 5 ਤੋਂ ਵੱਧ ਵਿਅਕਤੀਆਂ ਦੀ ਮੌਜੂਦਗੀ ਬਾਰੇ ਆਪਣਾ ਪੱਖ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਗੁਪਤਾ ਨੇ ਕਿਹਾ ਕਿ ‘ਆਪ’ ਪਾਰਟੀ ਨੂੰ ਇਸ ਸਬੰਧੀ 24 ਘੰਟਿਆਂ ਵਿੱਚ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੀ ਡੋਰ ਟੂ ਡੋਰ ਮੀਟਿਗ ਵਿੱਚ 5 ਤੋਂ ਵੱਧ ਵਿਅਕਤੀਆਂ ਨਾਲ ਚੋਣ ਪ੍ਰਚਾਰ ਕਰਨ ਦੀ ਮਨਾਹੀ ਹੈ l