Raavi News # ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕਰ ਸਕੇਗਾ, 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ

बटाला

ਰਾਵੀ ਨਿਊਜ ਬਟਾਲਾ
ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜ੍ਹਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕਰ ਸਕੇਗਾ। ਵਿਧਾਨ ਸਭਾ ਹਲਕਾ ਬਟਾਲਾ ਦੇ ਚੋਣਕਾਰ ਰਜ਼ਿਸਟ੍ਰੇਸ਼ਨ ਅਧਿਕਾਰੀ-ਕਮ-ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣਾਂ ਲਈ ਜ਼ਰੂਰੀ ਹੋਰ ਫੁਟਕਲ ਕੰਮਾਂ ਉੱਤੇ ਹੀ ਖਰਚ ਸਕਣਗੇ। ਇਸ ਲਈ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇੱਕ ਦਿਨ ਪਹਿਲਾਂ ਆਪਣੇ ਨਾਮ ਉੱਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁਲਵਾਉਣਾ ਪਵੇਗਾ। ਉਮੀਦਵਾਰ ਸਾਰਾ ਚੋਣ ਖਰਚਾ ਇਸੇ ਖਾਤੇ ਵਿੱਚੋਂ ਕਰ ਸਕਣਗੇ। 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਕੀਤੀ ਜਾ ਸਕੇਗੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ।

ਸ੍ਰੀ ਰਾਮ ਸਿੰਘ ਨੇ ਦੱਸਿਆ ਕਿ ਚੋਣਾਂ ਦੌਰਾਨ ਵੋਟਾਂ ਲੈਣ ਲਈ ਗੈਰਕਾਨੂੰਨੀ ਤਰੀਕੇ ਜਿਵੇਂ ਕਿ ਸ਼ਰਾਬ ਅਤੇ ਨਸ਼ਿਆਂ ਦੀ ਵੰਡ, ਨਗਦੀ ਦੀ ਵੰਡ, ਤੋਹਫ਼ਿਆਂ ਦੀ ਵੰਡ ਆਦਿ ਨਾ ਕੀਤੀ ਜਾਵੇ।ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ `ਤੇ ਨਿਗਰਾਨੀ ਰੱਖਣ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਜੋ ਵੀ ਖਰਚਾ ਕੀਤਾ ਜਾਵੇਗਾ ਉਸਦਾ ਵੇਰਵਾ ਰੋਜ਼ਾਨਾ ਖਰਚਾ ਰਜਿਸਟਰ ਵਿੱਚ ਦਰਜ ਕਰਨਾ ਹੋਵੇਗਾ। ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਗੁਪਤ ਰਜਿਸਟਰ ਵਿੱਚ ਵੀ ਇਹੀ ਖਰਚਾ ਦਰਜ ਕੀਤਾ ਜਾਵੇਗਾ। ਦੋਵੇਂ ਰਜਿਸਟਰਾਂ ਦਾ ਖਰਚਾ ਆਪਸ ਵਿੱਚ ਮੇਲ ਖਾਣਾ ਚਾਹੀਦਾ ਹੈ। ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਰਿਜ਼ਲਟ ਆਉਣ ਤੱਕ ਦੇ ਸਾਰੇ ਖਰਚੇ ਦੇ ਬਿੱਲ ਅਤੇ ਵਾਊਚਰ ਸੰਭਾਲ ਕੇ ਰੱਖਣੇ ਪੈਣਗੇ। ਹਰੇਕ ਖਰਚੇ ਦੀ ਪ੍ਰਵਾਨਗੀ ਸੰਬੰਧਤ ਰਿਟਰਨਿੰਗ ਅਫ਼ਸਰ ਤੋਂ ਲੈਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰਾ ਖਰਚਾ ਚੋਣ ਕਮਿਸ਼ਨ ਵੱਲੋਂ ਤੈਅ ਰੇਟਾਂ ਮੁਤਾਬਿਕ ਹੀ ਬੁੱਕ ਕੀਤਾ ਜਾਵੇਗਾ। ਖਰਚਾ ਨਿਗਰਾਨ ਪੂਰੀ ਚੋਣ ਪ੍ਰਕਿਰਿਆ ਦੌਰਾਨ ਖੁਦ ਤਿੰਨ ਵਾਰ ਹਰੇਕ ਉਮੀਦਵਾਰ ਦਾ ਚੋਣ ਖਰਚਾ ਰਜਿਸਟਰ ਚੈੱਕ ਕਰਨਗੇ

Share and Enjoy !

Shares

Leave a Reply

Your email address will not be published.