Raavi News # ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲੈਣ ਲਈ ਬਹੁਤ ਹੀ ਢੁਕਵਾਂ ਮੰਚ ਹੈ ‘ਸੁਵਿਧਾ ਪੋਰਟਲ’ – ਜ਼ਿਲ੍ਹਾ ਚੋਣ ਅਧਿਕਾਰੀ

चुनाव अखाड़ा 2022

ਰਾਵੀ ਨਿਊਜ ਬਟਾਲਾ
ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰਾਂ ਅਤੇ ਰਾਜਸੀ ਪਾਰਟੀਆਂ ਦੀ ਸਹੂਲਤ ਲਈ ਵੱਖ-ਵੱਖ ਐਪਲੀਕੇਸ਼ਨ ਤੇ ਆਨਲਾਈਨ ਪੋਰਟਲ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਵਿੱਚ ਸ਼ਿਕਾਇਤਾਂ ਲਈ ਸੀ-ਵਿਜਿਲ, ਰਾਜਸੀ ਪਾਰਟੀਆਂ ਲਈ ਸੁਵਿਧਾ ਪੋਰਟਲ, ਸੁਵਿਧਾ ਕੈਂਡੀਡੇਟ ਐਪ, ਦਿਵਿਆਂਗਾ ਲਈ ਪੀ ਡਬਲਯੂ ਡੀ ਐਪ, ਵੋਟਰਾਂ ਲਈ ਨੈਸ਼ਨਲ ਸਰਵਿਸ ਵੋਟਰ ਪੋਰਟਲ, ਵੋਟਰ ਹੈਲਪਲਾਈਨ ਐਪ, ਵੋਟਰ ਟਰਨਆਊਟ ਐਪ ਅਤੇ ਨੈਸ਼ਨਲ ਗ੍ਰੀਵੈਂਸ ਸਰਵਿਸਜ਼ ਪੋਰਟਲ ਸ਼ਾਮਿਲ ਹਨ।ਇਨ੍ਹਾਂ ਪੋਰਟਲਾਂ ਵਿੱਚੋਂ ਇੱਕ ‘ਸੁਵਿਧਾ ਪੋਰਟਲ’ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਰਾਜਸੀ ਪਾਰਟੀਆਂ/ਉਮੀਦਵਾਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵੱਲੋਂ ਸੁਵਿਧਾ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਲਈ ਬਹੁਤ ਹੀ ਢੁਕਵਾਂ ਮੰਚ ਮਿਲਿਆ ਹੈ। ਉਨ੍ਹਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰੀਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪ੍ਰਿੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ। ਨ੍ਹਾਂ ਦੱਸਿਆ ਕਿ ਸੁਵਿਧਾ ਪੋਰਟਲ ਦਾ ਦੂਸਰਾ ਲਾਭ ਉਮੀਦਵਾਰਾਂ/ਰਾਜਸੀ ਪਾਰਟੀਆਂ ਨੂੰ ਮੀਟਿੰਗਾਂ, ਰੈਲੀਆਂ, ਲਾਊਡ ਸਪੀਕਰਾਂ, ਆਰਜ਼ੀ ਚੋਣ ਦਫ਼ਤਰਾਂ ਲਈ ਮਨਜ਼ੂਰੀਆਂ ਲੈਣ ’ਚ ਵੀ ਆਸਾਨੀ ਹੋਣਾ ਹੈ, ਜਿਸ ਨਾਲ ਸਮੇਂ ਦੀ ਵੀ ਬੱਚਤ ਹੋਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਗੂਗਲ ਪਲੇਅ ਸਟੋਰ ’ਤੇ ਉਪਲਬਧ ਸੁਵਿਧਾ ਕੈਂਡੀਡੇਟ ਐਪ ਕੋਵਿਡ-19 ਦੇ ਮੱਦੇਨਜ਼ਰ ਮੀਟਿੰਗਾਂ/ਰੈਲੀਆਂ ਲਈ ਜਨਤਕ ਥਾਂਵਾਂ ਦੀ ਉਪਲਬਧਤਾ ਨੂੰ ਆਸਾਨ ਬਣਾਏਗੀ। ਇਸ ਨਾਲ ਨਾਮਜ਼ਦਗੀ ਅਤੇ ਮਨਜ਼ੂਰੀ ਦੀ ਸਥਿਤੀ ਨੂੰ ਵੀ ਜਾਣਿਆ ਜਾ ਸਕੇਗਾ।

Share and Enjoy !

Shares

Leave a Reply

Your email address will not be published.