Raavi News # ਉਮੀਦਵਾਰ ਛੋਟੇਪੁਰ ਦਾ ਸੈਂਕੜੇ ਨੌਜਵਾਨਾਂ ਨੇ ਕੀਤਾ ਸਮਰਥਨ, ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਯੂਥ ਦਾ ਅਹਿਮ ਯੋਗਦਾਨ – ਛੋਟੇਪੁਰ

चुनाव अखाड़ा 2022

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ) 

ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦੀ ਚੋਣ ਮੁਹਿੰਮ ਨੂੰ  ਉਸ ਸਮੇਂ ਵੱਡਾ ਬਲ ਮਿਲਿਆ ਜਦੋਂ  ਯੂਥ ਆਗੂ ਅਮਨ ਕਾਹਲੋਂ ਹੈਪੀ ਜ਼ੈਲਦਾਰ ਅਤੇ ਹਰਮਹਿਕ ਬਾਜਵਾ ਦੀ  ਪ੍ਰੇਰਨਾ ਸਦਕਾ ਸੈਂਕੜੇ  ਨੌਜਵਾਨਾਂ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਸਮਰਥਨ ਦਿੱਤਾ । ਇਸ ਮੌਕੇ ਤੇ  ਸੁੱਚਾ ਸਿੰਘ ਛੋਟੇਪੁਰ ਨੇ ਨੌਜਵਾਨਾਂ  ਦਾ ਭਰਵਾਂ ਸਵਾਗਤ ਕੀਤਾ । ਨੌਜਵਾਨਾਂ ਨੇ ਉਮੀਦਵਾਰ ਛੋਟੇਪੁਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨਗੇ । ਇਸ ਮੌਕੇ ਤੇ ਛੋਟੇਪੁਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਵਿੱਚ ਯੂਥ ਦਾ ਅਹਿਮ ਯੋਗਦਾਨ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ  ਜਿੱਥੇ ਹਮੇਸ਼ਾਂ ਯੂਥ  ਨੌੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਹੈ ਉਥੇ  ਉਹ ਵੀ ਆਪਣੇ ਵਿਧਾਨ ਸਭਾ ਹਲਕਾ ਬਟਾਲਾ ਦੇ ਯੂਥ ਦਾ   ਪਾਰਟੀ ਵਿੱਚ ਮਾਣ ਸਨਮਾਨ ਬਹਾਲ ਰੱਖਣਗੇ । ਇਸ ਮੌਕੇ ਤੇ ਛੋਟੇਪੁਰ ਨੇ ਕਿਹਾ ਕਿ ਬੇਰੁਜ਼ਗਾਰੀ  ਨੌਜਵਾਨ ਵਰਗ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਜਿਥੇ   ਬੇਰੁਜ਼ਗਾਰ ਨੌਜਵਾਨਾਂ  ਨੂੰ ਨੌਕਰੀਆਂ ਦੇਣ ਦਾ ਕੀਤਾ ਵਾਅਦਾ  ਝੂਠਾ ਸਾਬਤ ਹੋਇਆ ਹੈ ਉਥੇ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਨ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਏ ਜਾਣਗੇ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ  ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਮਨ ਸੰਧੂ ਵੀ ਮੌਜੂਦ ਸਨ । ਇਸ ਮੌਕੇ ਤੇ ਰਪਿੰਦਰ ਸਿੰਘ, ਬੰਟੀ, ਅਮਨ, ਅਮਨਜੀਤ, ਬਿਕਰਮਜੀਤ ਸਿੰਘ, ਸੁਖਦੇਵ ਸਿੰਘ, ਹਰਿੰਦਰਪਾਲ, ਆਕਾਸ਼ਦੀਪ, ਅਨਮੋਲ ਸਿੰਘ, ਰਾਜੂ, ਅਮਿਤ ਆਦਿ ਸੈਂਕੜੇ ਨੌਜਵਾਨ ਹਾਜ਼ਰ ਸਨ ।

Share and Enjoy !

Shares

Leave a Reply

Your email address will not be published.