ਰਾਵੀ ਨਿਊਜ ਬਟਾਲਾ
ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੇ ਐਸਸੀ ਵਿੰਗ ਨੇ ਆਗੂਆਂ ਨਾਲ ਗੱਲਬਾਤ ਕਰਨ ਉਪਰੰਤ ਕਿਹਾ ਕਿ ਕਾਂਗਰਸ ਦੇ ਝੂਠੇ ਵਾਅਦਿਆਂ ਤੋਂ ਪੰਜਾਬ ਦੇ ਲੋਕ ਭਲੀ ਭਾਂਤ ਜਾਣੂ ਹਨ । ਛੋਟੇਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀ ਸੱਤਾ ਹਥਿਆਉਣ ਸਮੇਂ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ਼ ਦਿਖਾਉਂਦਿਆ ਹੋਈਆਂ ਘਰ ਘਰ ਨੌਕਰੀ , ਬੀਪੀਐਲ ਕਾਰਡ ਧਾਰਕਾਂ ਨੂੰ ਆਟਾ ਦਾਲ ਨਾਲ ਖੰਡ ਘਿਓ, ਸਮੂਹ ਕਿਸਾਨਾਂ ਦੇ ਕਰਜ਼ੇ ਮਾਫ ਆਦਿ ਸਹੂਲਤਾਂ ਦੇਣ ਦੇ ਦਾਅਵਿਆਂ ਇਸ ਤੋਂ ਇਲਾਵਾ ਨਸ਼ਿਆਂ ਨੂੰ ਚਾਰ ਮਹੀਨਿਆਂ ਵਿੱਚ ਖ਼ਤਮ ਕਰਨ ਲਈ ਗੁਟਕਾ ਸਾਹਿਬ ਦੀ ਸਹੁੰ ਖਾ ਖਾਂਦੀ ਸੀ ਪ੍ਰੰਤੂ ਅਫਸੋਸ ਇਸ ਦੇ ਬਾਵਜੂਦ ਵੀ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਕੁਝ ਨਾ ਕੀਤਾ । ਇਸ ਮੌਕੇ ਤੇ ਛੋਟੇਪੁਰ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਆੜ ਹੇਠ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਪੱਤਾ ਖੇਡਿਆ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਦੇ ਮਨਾਂ ਤੋਂ ਲੱਥ ਚੁੱਕੀ ਹੈ ਪਰ ਇਸ ਵਾਰ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਛੋਟੇਪੁਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਤੋਂ ਵੱਡਾ ਸਮਰਥਨ ਮਿਲ ਰਿਹਾ ਹੈ । ਇਸ ਮੌਕੇ ਲਖਵਿੰਦਰ ਸਿੰਘ ਘੁੰਮਣ ਪ੍ਰਧਾਨ ਐਸਸੀ ਵਿੰਗ, ਸੁਖਬਾਜ ਸਿੰਘ ਪ੍ਰਵਾਨਾ ਬੁਲਾਰਾ ਅਕਾਲੀ ਦਲ, ਨੰਬਰਦਾਰ ਮੇਜਰ ਸਿੰਘ, ਕੁਲਵਿੰਦਰ ਸਿੰਘ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ, ਕਸਮੀਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਰਣਦੀਪ ਸਿੰਘ, ਗੁਰਪਾਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ ।