Raavi News # ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਬਚਣ ਲਈ ਸਾਵਧਾਨੀ ਵਰਤੀ ਜਾਵੇ – ਐੱਸ.ਡੀ.ਐੱਮ. ਬਟਾਲਾ

बटाला

ਰਾਵੀ ਨਿਊਜ ਬਟਾਲਾ

ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੇਸਾਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਲਾਜ਼ਮੀ ਤੌਰ ’ਤੇ ਪਾਲਣਾ ਕਰਨ।
 ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਕੋਵਿਡ-19 ਬਿਮਾਰੀ ਦੀ ਤੀਸਰੀ ਲਹਿਰ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ ਜੋ ਅਗਲੇ ਦਿਨਾਂ ਵਿੱਚ ਹੋਰ ਵੱਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਬਿਮਾਰੀ ਤੋਂ ਬਚਣ ਲਈ ਹਰ ਵਿਅਕਤੀ ਮਾਸਕ ਲਗਾਵੇ, ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰੇ, ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਵੇ ਅਤੇ ਸਭ ਤੋਂ ਜਰੂਰੀ ਕੋਵਿਡ ਵੈਕਸੀਨ ਜਰੂਰ ਲਗਵਾਏ।
ਉਨ੍ਹਾਂ ਕਿਹਾ ਕਿ ਸਿਹਤ ਮਾਹਿਰ ਦੱਸਦੇ ਹਨ ਕਿ ਜਿਸ ਵਿਅਕਤੀ ਨੇ ਕੋਵਿਡ ਵੈੈਕਸ਼ੀਨ ਦੀਆਂ ਦੋਵੇਂ ਡੋਜਾਂ ਲਗਵਾਈਆਂ ਹਣ ਉਸਦਾ ਕੋਵਿਡ ਬਿਮਾਰੀ ਦੀ ਤੀਸਰੀ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਕਾਫੀ ਹੱਦ ਤਕ ਬਚਾਅ ਹੋ ਸਕਦਾ ਹੈ। ਉਨਾਂ ਅੱਗੇ ਕਿਹਾ ਕਿ ਕੋਵਿਡ ਬਿਮਾਰੀ ਤੋਂ ਘਬਰਾਉਣ ਦੀ ਜਰੂਰਤ ਨਹੀਂ ਹੈ ਬਲਕਿ ਬਿਮਾਰੀ ਤੋਂ ਸੁਚੇਤ ਹੋਣ ਦੀ ਲੋੜ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਤੀਸਰੀ ਲਹਿਰ ਨਾਲ ਨਜਿੱਠਣ ਦੇ ਸਾਰੇ ਪ੍ਰਬੰਧ ਕਰ ਲਏ ਹਨ। ਜ਼ਿਲ੍ਹੇ ਦੇ ਹਰ ਹਸਪਤਾਲਾਂ ਦੇ ਨਾਲ ਬਟਾਲਾ ਸਿਵਲ ਹਸਪਤਾਲ ਅੰਦਰ ਆਕਸੀਜਨ ਪਲਾਟ ਸ਼ੁਰੂ ਹੋ ਚੁੱਕੇ ਹਨ ਅਤੇ ਹਸਪਤਾਲਾਂ ਵਿਚ ਜਰੂਰਤ ਅਨੁਸਾਰ ਬੈਡਸ ਦੀ ਵਿਵਸਥਾ ਕੀਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਜਿਸ ਵਿਅਕਤੀ ਦਾ ਬੁਖਾਰ ਜਾਂ ਗਲਾ ਖਰਾਬ ਹੋਵੇ ਤਾਂ ਉਸਨੂੰ ਤੁਰੰਤ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਤੇ ਆਪਣੇ ਆਪ ਨੂੰ ਆਈਸ਼ੋਲੇਟ ਕਰ ਲੈਣਾ ਚਾਹੀਦਾ ਹੈ।  

Share and Enjoy !

Shares

Leave a Reply

Your email address will not be published.