Raavi News # ਕੋਵਿਡ-19 ਦੇ ਨਵੇਂ ਵੈਰੀਐਂਟਟ ਓਮੀਕਰੋਨ ਤੋਂ ਬਚਾਅ ਲਈ ਵੈਕਸੀਨ ਜਰੂਰ ਲਗਵਾਈ ਜਾਵੇ – ਡਾ. ਹਰਪਾਲ ਸਿੰਘ

बटाला

ਰਾਵੀ ਨਿਊਜ ਬਟਾਲਾ

ਕੋਵਿਡ-19 ਦੇ ਨਵੇਂ ਵੈਰੀਐਂਟਟ ਓਮੀਕਰੋਨ ਤੋਂ ਬਚਾਅ ਲਈ ਵੈਕਸੀਨ ਲਗਵਾਉਣੀ ਬੇਹੱਦ ਜਰੂਰੀ ਹੈ ਅਤੇ ਜਿਸ ਵੀ ਵਿਅਕਤੀ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਉਸਨੂੰ ਬਿਨ੍ਹਾਂ ਹੋਰ ਦੇਰੀ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ। ਇਹ ਅਪੀਲ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾ. ਹਰਪਾਲ ਸਿੰਘ ਨੇ ਕਿਹਾ ਕਿ  ਕੋਵਿਡ-19 ਦੇ ਨਵੇਂ ਵੈਰੀਐਂਟ ਓਮੀਕਰੋਨ ਦੇ ਬਚਾਉ ਲਈ ਸਿਹਤ ਵਿਭਾਗ ਵਲੋਂ ਜ਼ਿਲੇ ਅੰਦਰ ਵੈਕਸ਼ੀਨੇਸਨ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਿਥੇ ਕੋਰੋਨਾ ਦੀ ਟੈਸਟਿੰਗ ਵਧਾਈ ਗਈ ਹੈ, ਉਸਦੇ ਨਾਲ ਹੀ ਲੋਕਾਂ ਨੂੰ ਕੋਵਿਡ-19 ਨਾਲ ਸਬੰਧਤ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਓਮੀਕਰੋਨ ਵੈਰੀਐਂਟ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਯੋਗ ਵਿਅਕਤੀਆਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਗਵਾਉਣ ਲਈ ਕਿਹਾ ਗਿਆ ਹੈ। ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਕੋਵਿਡ-19 ਦੇ ਨਵੀਂ ਵੈਰੀਐਂਟ ਓਮੀਕਰੋਨ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਜ਼ਿਲ੍ਹੇ ਅੰਦਰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤਹਿਤ 15 ਜਨਵਰੀ 2022 ਤੋਂ ਬਾਅਦ ਪਬਲਿਕ ਸਥਾਨਾਂ, ਬਾਜ਼ਾਰਾਂ ਤੇ ਪਬਲਿਕ ਟਰਾਂਸਪੋਰਟ ਆਦਿ ਥਾਵਾਂ ’ਤੇ ਕੇਵਲ ਕੋਵਿਡ ਵਿਰੋਧੀ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗਣ ਵਾਲੇ ਵਿਅਕਤੀ ਜਾਂ ਜਿਸ ਵਿਅਕਤੀ ਦੀ ਦੂਸਰੀ ਡੋਜ਼ ਡਿਊ ਨਹੀਂ ਹੈ, ਨੂੰ ਹੀ ਜਾਣ ਦੀ ਆਗਿਆ ਹੋਵੇਗੀ। ਡਾ. ਹਰਪਾਲ ਸਿੰਘ ਨੇ ਅੱਗੇ ਦੱਸਿਆ ਜ਼ਿਲ੍ਹੇ ਅੰਦਰ 16 ਲੱਖ 13 ਹਜ਼ਾਰ 73 ਲੋਕਾਂ ਦੇ ਕੋਵਿਡ ਵਿਰੋਧੀ ਵੈਕਸੀਨ ਲੱਗ ਚੁੱਕੀ ਹੈ। ਜਿਸ ਤਹਿਤ 9 ਲੱਖ 70 ਹਜ਼ਾਰ 72 ਵਿਅਕਤੀਆਂ ਨੇ ਪਹਿਲੀ ਡੋਜ਼ ਅਤੇ 6 ਲੱਖ 43 ਹਜਾਰ 01 ਵਿਅਕਤੀ ਦੇ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹਨ। ਉਨਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਓਮੀਕਰੋਨ ਦੇ ਮਾੜੇ ਪ੍ਰਭਾਵ ਨੂੰ ਵੇਖਦਿਆਂ ਕੋਵਿਡ ਵਿਰੋਧੀ ਵੈਕਸੀਨ ਜਰੂਰ ਲਗਵਾਉਣ।    
    

Share and Enjoy !

Shares

Leave a Reply

Your email address will not be published.