Raavi News # ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਪੂ ਹਰਬੰਸ ਸਿੰਘ ਅਠਵਾਲ ਨੂੰ ਛੋਟੇਪੁਰ ਵੱਲੋਂ ਸ਼ਰਧਾ ਦੇ ਫੁੱਲ ਭੇਟ

गुरदासपुर आसपास

ਰਾਵੀ ਨਿਊਜ ਗੁਰਦਾਸਪੁਰ

ਇਸ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਅਠਵਾਲ ਦੇ  ਅਗਾਂਹਵਧੂ ਕਿਸਾਨ ਤੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਬਾਪੂ ਹਰਬੰਸ ਸਿੰਘ (102) ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ । ਸੋਮਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਸਿੰਘਾਂ ਵੱਲੋਂ  ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਵਿਚ  ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ  ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਾਈਸ ਪ੍ਰੈਜ਼ੀਡੈਂਟ ਤੇ ਹਲਕਾ ਬਟਾਲਾ ਤੋਂ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਵੱਲੋਂ  ਬਾਪੂ ਹਰਬੰਸ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਮੌਕੇ ਤੇ ਛੋਟੇਪੁਰ ਨੇ ਕਿਹਾ ਕਿ ਜੋ ਇਨਸਾਨ ਦੁਨੀਆਂ ਵਿੱਚ ਆ ਕੇ ਚੰਗੇ ਕਰਮ ਕਰਦੇ ਹਨ ਉਨ੍ਹਾਂ ਨੂੰ ਲੋਕ  ਲੰਮਾ ਸਮਾਂ ਯਾਦ ਕਰਦੇ ਹਨ । ਛੋਟੇਪੁਰ ਨੇ ਕਿਹਾ ਕਿ ਮੌਤ ਅਟੱਲ ਸੱਚਾਈ ਹੈ ਜਿਸ ਲਈ ਹਰੇਕ ਮਨੁੱਖ ਨੂੰ ਆਪਣੇ ਜੀਵਨ ਵਿੱਚ ਚੰਗੇ ਕਰਮ ਕਰਨੇ ਚਾਹੀਦੇ ਹਨ । ਇਸ ਮੌਕੇ ਤੇ  ਦਲਜੀਤ ਸਿੰਘ ਸ਼ਾਹ, ਅਮਨਦੀਪ ਸਿੰਘ ਕੋਟ’ ਮਨਟੇਕ ਸਿੰਘ ਸੰਧੂ’   ਪਲਵਿੰਦਰ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਦੀਦਾਰ ਸਿੰਘ, ਬਲਰਾਜ ਸਿੰਘ, ਜਿਤੇਂਦਰ ਸਿੰਘ, ਹਰਵਿੰਦਰ ਸਿੰਘ, ਦਲਬੀਰ ਸਿੰਘ , ਬਲਜੀਤ ਸਿੰਘ, ਬਲਦੇਵ ਸਿੰਘ, ਹਰਦੇਵ ਸਿੰਘ, ਜਤਿੰਦਰ ਸਿੰਘ, ਹਰਨਾਮ ਸਿੰਘ,  ਚੰਨਣ ਸਿੰਘ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

Share and Enjoy !

Shares

Leave a Reply

Your email address will not be published.