ਰਾਵੀ ਨਿਊਜ ਗੁਰਦਾਸਪੁਰ
ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਝੂਠੀ ਐਫਆਈਆਰ ਦਰਜ ਕੀਤੀ ਗਈ ਹੈ। ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਹੇ।
ਬੱਬੇਹਾਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਨਿਚਲੇ ਲੈਵਲ ਦੀ ਰਾਜਨੀਤੀ ਤੇ ਉਤਰ ਆਈ ਹੈ। ਪੰਜਾਬ ਦੀ ਜਨਤਾ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ। ਕਾਂਗਰਸ ਪਾਰਟੀ ਚਾਹੇ ਕੋਈ ਵੀ ਹੱਥਕੰਡਾ ਅਪਨਾ ਲਏ ਪਰ ਹੁਣ ਦੁਬਾਰਾ ਸੱਤਾ ਵਿੱਚ ਨਹੀਂ ਆ ਸਕਦੀ। ਬੱਬੇਹਾਲੀ ਨੇ ਕਿਹਾ ਕਿ ਸਮੂਹ ਅਕਾਲੀ ਵਰਕਰ ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਦੀ ਤਰ੍ਹਾਂ ਖੜ੍ਹੇ ਹਨ। ਉਹਨਾਂ ਨੂੰ ਇਨਸਾਫ ਦੁਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਬੱਬੇਹਾਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਤਰ੍ਹਾਂ ਕਰਕੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਹੁਣ ਲੋਕ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰਕੇ ਅਕਾਲੀ ਦਲ ਦੇ ਹੱਥਾਂ ਵਿਚ ਪੰਜਾਬ ਦੀ ਕਮਾਨ ਸੌਂਪਣ ਦਾ ਮਨ ਬਣਾ ਚੁੱਕੇ ਹਨ। ਕਾਂਗਰਸ ਦੀਆਂ ਇਸ ਤਰ੍ਹਾਂ ਦੀਆਂ ਹਰਕਤਾਂ ਲੋਕਾਂ ਦੇ ਇਰਾਦੇ ਨੂੰ ਹੋਰ ਵੀ ਮਜ਼ਬੂਤ ਕਰਨਗੀਆਂ।