Raavi News # ਜਿਲਾ ਪ੍ਰਸਾਸ਼ਨ ਨੇ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਕੀਤੀ ਮੌਕ ਡਰਿੱਲ-ਐਸ:ਡੀ:ਐਮ

पंजाब

ਰਾਵੀ ਨਿਊਜ ਅੰਮਿ੍ਰਤਸਰ

ਅੱਜ ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਕਿਸੇ ਵੀ ਤਰਾਂ ਦੀ ਕੁਦਰਤੀ ਆਫਤ ਨਾਲ  ਕਿਸ ਤਰਾ ਬਚਾਓ ਕੀਤਾ ਜਾਣਾ ਹੈ ਅਤੇ ਲੋਕਾਂ  ਦੀਆਂ ਜਾਨਾਂ ਨੂੰ ਕਿਵੇਂ ਬਚਾਉਣਾ ਹੈ ਸਬੰਧੀ ਜਲਿਆਵਾਲਾ ਬਾਗ  ਵਿਖੇ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਮੌਕ ਡਰਿੱਲ ਕੀਤੀ ਗਈ। ਇਸ ਮੌਕ ਡਰਿੱਲ ਵਿੱਚ ਜਿਲਾ ਪ੍ਰਸਾਸ਼ਨ ਅਧਿਕਾਰੀਆਂ ਤੋਂ ਇਲਾਵਾ ਫਾਇਰ ਬਿ੍ਰਗੇਡ, ਪੁਲਿਸ ਪ੍ਰਸਾਸ਼ਨ, ਸਿਹਤ ਵਿਭਾਗ ਆਦਿ ਨੇ ਹਿੱਸਾ ਲਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ:ਡੀ:ਐਮ-1 ਸ੍ਰੀ ਟੀ.ਬੈਨਿਥ ਨੇ ਦੱਸਿਆ ਕਿ ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਕਿਸੇ ਅਣਸੁਖਾਵੀਂ ਘਟਨਾ ਹੋਣ ਤੇ ਇਸ ਦੇ ਬਚਾਓ ਲਈ ਇਹ ਮੌਕ ਡਰਿੱਲ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਮੌਕ ਡਰਿੱਲ ਦਾ ਮੁੱਖ ਉਦੇਸ਼ ਕਿਸੇ ਵੀ ਤਰਾ ਦੀਆਂ ਕੁਦਰਤੀ ਆਫਤਾਂ ਜਿਵੇ ਕਿ ਭੂਚਾਲ ਆਦਿ ਤੋ ਲੋਕਾਂ  ਦੀ ਜਾਨ ਨੂੰ ਬਚਾਉਣਾ ਹੈ। ਉਨਾਂ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਹੋਣ ਤੇ ਪ੍ਰਸਾਸ਼ਨ ਵੱਲੋਂ ਸਭ ਤੋਂ ਪਹਿਲਾਂ ਫਾਇਰ ਬਿਗ੍ਰੇਡ ਅਤੇ ਪੁਲਿਸ ਨੂੰ ਸੂਚਿਤ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਨੇੜੇ ਦੇ ਸਕੂਲ ਵਿੱਚ ਰਾਹਤ ਕੈਂਪ ਸਥਾਪਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਇਹ ਰਾਹਤ ਕੈਂਪ ਵਿੱਚ ਜਖਮੀ ਹੋਏ ਲੋਕਾਂ ਨੂੰ ਪੂਰੀ ਡਾਕਟਰੀ ਸਹਾਇਤਾ ਅਤੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ।ਇਸ ਮੌਕੇ  ਐਨ:ਡੀ:ਆਰ:ਐਫ ਦੇ ਡਿਪਟੀ ਕਮਾਂਡੈਂਟ ਸ੍ਰੀ ਰਿਸ਼ੀ ਮਹਾਜਨ ਨੇ ਦੱਸਿਆ ਕਿ ਇਸ ਮੌਕ ਡਰਿੱਲ ਵਿੱਚ ਐਨ:ਡੀ:ਆਰ:ਐਫ ਦੇ 35 ਜਵਾਨਾਂ ਵੱਲੋਂ ਭਾਗ ਲਿਆ ਗਿਆ ਹੈ ਅਤੇ ਇਹ ਸਾਰੇ ਜਵਾਨ ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਪੂਰੀ ਤਰਾਂ ਨਿਪੁੰਨ ਹਨ। ਉਨਾਂ ਦੱਸਿਆ ਕਿ ਸਾਡੀ ਬਟਾਲੀਅਨ ਜਿਲੇ ਵਿੱਚ ਕਿਸੇ ਵੀ ਅਣਸੁਖਾਵਂੀ ਘਟਨਾਂ ਨੂੰ ਰੋਕਣ ਲਈ ਜਾਣਕਾਰੀ ਮਿਲਦੇ ਹੀ 2 ਘੰਟੇ ਦੇ ਅੰਦਰ ਅੰਦਰ ਪਹੁੰਚ ਜਾਵੇਗੀ ਅਤੇ ਬਚਾਓ ਦਾ ਕੰਮ ਸ਼ੁਰੂ ਕਰ ਦੇਵੇਗੀ।ਇਸ ਮੌਕੇ ਸ੍ਰ ਉਨਕਾਰ ਸਿੰਘ ਡੀ ਐਸ ਪੀ,ਸਹਾਇਕ ਸਿਵਲ ਸਰਜਨ ਡਾ: ਅਮਰਜੀਤ ਸਿੰਘ, ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ: ਯੋਗੇਸ਼ ਅਰੋੜਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

Share and Enjoy !

Shares

Leave a Reply

Your email address will not be published.