Raavi News # ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਪਾਬੰਦੀ ਦੇ ਹੁਕਮ

पंजाब

ਰਾਵੀ ਨਿਊਜ ਮੋਗਾ
ਜਿਲ੍ਹਾ ਮੈਂਜਿਸਟ੍ਰੇਟ ਮੋਗਾ ਸ੍ਰੀ ਹਰੀਸ਼ ਨਾਈਰ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜਨਵਰੀ, 2022 ਤੱਕ ਲਾਗੂ ਰਹਿਣਗੇ।
ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚੱਲਣ ‘ਤੇ ਰੋਕ
ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿੰਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚੱਲਣ ‘ਤੇ ਰੋਕ ਲਗਾਈ ਗਈ ਹੈ। ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ।ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ। ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ‘ਤੇ ਪਸ਼ੂਆਂ ਦੇ ਚਰਾਏ ਜਾਣ ‘ਤੇ ਵੀ ਪਾਬੰਦੀ
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ‘ਤੇ ਪਸ਼ੂਆਂ ਦੇ ਚਰਾਏ ਜਾਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਚਰਦੇ ਇਹ ਪਸ਼ੂ ਆਵਾਜਾਈ ‘ਚ ਵਿਘਨ ਪਾਉਂਦੇ ਹਨ, ਜਿਸ ਨਾਲ ਐਕਸੀਡੈਂਟ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਨਾਲ ਜੰਗਲਾਤ ਵਿਭਾਗ ਦੀ ਸੰਪਤੀ ਤੇ ਕਿਸਾਨਾਂ ਦੀ ਫਸਲ ਦਾ ਵੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇੰਨ੍ਹਾਂ ਪਸ਼ੂਆਂ ਦੁਆਰਾ ਸੜਕਾਂ ‘ਤੇ ਗੰਦਗੀ ਵੀ ਪਾਈ ਜਾਂਦੀ ਹੈ।
ਜਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ‘ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ‘ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਪੁਲਿਸ/ਆਰਮੀ,ਮਿਲਟਰੀ ਅਮਲਾ, ਡਿਊਟੀ ਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ , ਵਿਆਹ ਵਗੈਰਾ ਤੇ ਲਾਗੂ ਨਹੀਂ ਹੋਵੇਗਾ। ਮਕਾਨ ਮਾਲਕਾਂ ਵੱਲੋ ਕਿਰਾਏਦਾਰਾਂ ਦੀ ਸੂਚਨਾ ਆਪਣੇ ਨਜ਼ਦੀਕੀ ਥਾਣੇ ਵਿੱਚ ਦਰਜ ਕਰਾਉਣ ਦੇ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜਿਲ੍ਹੇ ਅੰਦਰ ਮਕਾਨ ਮਾਲਕਾਂ ਵੱਲੋ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਉਨ੍ਹਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜਿਲ੍ਹੇ ਦੇ ਸਮੂਹ ਮਕਾਨ ਮਾਲਕਾਂ ਨੁੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ‘ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ ‘ਚ ਮਕਾਨ ਮਾਲਕ ਦੇ ਵਿਰੁੱਧ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Share and Enjoy !

Shares

Leave a Reply

Your email address will not be published.