ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ)
ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਿਸ ਯੂਨੀਵਰਸ ਬਣੀ ਪੰਜਾਬ ਦੀ ਧੀ ਹਰਨਾਜ਼ ਸੰਧੂ ਨੂੰ ਮੁਬਾਰਕਬਾਦ ਦਿੱਤੀ ਹੈ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਮੇਤ ਸਮੂਹ ਦੇਸ ਵਾਸੀਆਂ ਨੂੰ ਆਪਣੀ ਧੀ ਦੀ ਇਸ ਪ੍ਰਾਪਤੀ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਕੋਹਾਲੀ ਦੀ ਧੀ ਹਰਨਾਜ਼ ਸੰਧੂ ਨੇ ਅੱਜ ਇਜ਼ਰਾਈਲ ਵਿਖੇ ਹੋਏ ਮਿਸ ਯੂਨੀਵਰਸ ਮੁਕਾਬਲੇ ਵਿੱਚ ਇਹ ਵਕਾਰੀ ਖਿਤਾਬ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਸ. ਬਾਜਵਾ ਨੇ ਕਿਹਾ ਕਿ ਉਹ ਆਪਣੇ ਜ਼ਿਲ੍ਹੇ ਦੀ ਧੀ ਨੂੰ ਮਿਸ ਯੂਨੀਵਰਸ ਬਣਨ ’ਤੇ ਵਧਾਈ ਦਿੰਦੇ ਹਨ। ਇਸਦੇ ਨਾਲ ਹੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਹਰਨਾਜ਼ ਸੰਧੂ ਦੇ ਪਿਤਾ ਸ. ਪ੍ਰੀਤਮ ਸਿੰਘ ਸੰਧੂ ਅਤੇ ਪਿੰਡ ਕੋਹਾਲੀ ਦੇ ਵਸਨੀਕਾਂ ਨੂੰ ਵੀ ਮੁਬਾਰਕਬਾਦ ਦਿੱਤੀ ਹੈ।
