Raavi News # ਦਿਆਨਤਦਾਰੀ ਨਾਲ ਕਰਾਂਗਾ ਹਲਕੇ ਦੀ ਸੇਵਾ – ਛੋਟੇਪੁਰ

बटाला

ਰਾਵੀ ਨਿਊਜ ਨੌਸ਼ਹਿਰਾ ਮੱਝਾ ਸਿੰਘ

ਸ਼੍ਰੋਮਣੀ ਅਕਾਲੀ ਦਲ  ਬਾਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਦਿਹਾਤੀ ਦੇ ਪ੍ਰਧਾਨ ਰਮਨਦੀਪ ਸੰਧੂ ਵੱਲੋਂ ਆਪਣੇ ਸਰਕਲ ਅਧੀਨ ਆਉਂਦੇ 30 ਪਿੰਡਾਂ ਦੇ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ ।ਇਸ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਬਟਾਲਾ ਤੋਂ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਬਟਾਲਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ । ਛੋਟੇਪੁਰ ਨੇ ਆਪਣੇ ਵਰਕਰਾਂ ਨੂੰ  ਕਿਹਾ ਕਿ ਉਹ ਪੂਰੀ ਦਿਆਨਤਦਾਰੀ ਨਾਲ  ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਨੂੰ ਬਿਨਾਂ ਭੇਦਭਾਵ ਕਰਨ ਵਿਚ ਯਤਨਸ਼ੀਲ ਰਹਿਣਗੇ ਅਤੇ ਹਲਕਾ ਬਟਾਲਾ  ਦੀ ਪੂਰੀ ਦਿਆਨਤਦਾਰੀ ਨਾਲ ਸੇਵਾ ਕਰਨਗੇ । ਇਸ ਮੌਕੇ ਤੇ ਛੋਟੇਪੁਰ ਨੇ ਕਿਹਾ ਕਿ ਆਪਣੇ ਵਰਕਰਾਂ  ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਉਹ ਪਿੰਡ ਪੱਧਰ ਅਤੇ ਜ਼ੋਨਾਂ ਦੇ ਵੱਖ ਵੱਖ ਖੇਤਰਾਂ ਵਿਚ  ਆਪਣੀਆਂ ਮੀਟਿੰਗਾਂ ਕਰਵਾਉਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ 13 ਨੁਕਾਤੀ ਪ੍ਰੋਗਰਾਮ ਨੂੰ ਘਰ ਘਰ ਪਹੁੰਚਾਉਣ । ਇਸ ਮੌਕੇ ਤੇ ਛੋਟੇਪੁਰ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਅਤੇ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਹਥਿਆਈ ਸੀ ਪ੍ਰੰਤੂ ਇਸ ਵਾਰ ਪੰਜਾਬ ਦੇ ਲੋਕ ਕਾਂਗਰਸ ਦੇ ਝਾਂਸੇ ਵਿਚ ਨਹੀਂ ਆਉਣਗੇ । ਇਸ ਮੌਕੇ ਤੇ  ਸ਼੍ਰੋਮਣੀ ਅਕਾਲੀ ਦਲ ਯੂਥ ਆਗੂ ਰਮਨਦੀਪ ਸੰਧੂ, ਬਲਵੰਤ ਸਿੰਘ, ਜੋਗਿੰਦਰ ਸਿੰਘ, ਗੁਰਨਾਮ ਸਿੰਘ, ਤਰਸੇਮ ਸਿੰਘ  ਚੌਧਰਪੁਰ, ਸੁੱਖ ਚੌਧਰਪੁਰ, ਗੁਰਨਾਮ ਸਿੰਘ ਕਲੇਰ, ਮਿੱਤਰਪਾਲ ਸਿੰਘ, ਤਰਲੋਚਨ ਸਿੰਘ, ਬਲਦੇਵ ਸਿੰਘ ,ਗੁਰਨੂਰ ਸਿੰਘ, ਬਲਵੰਤ ਸਿੰਘ , ਪਾਲ ਸਿੰਘ, ਦਲਜੀਤ ਸਿੰਘ, ਤਲਵਿੰਦਰ ਸਿੰਘ ਚੇਅਰਮੈਨ, ਦਲਬੀਰ ਸਿੰਘ ,ਰਾਹੁਲਦੀਪ ਸਿੰਘ, ਗੁਰਪਾਲ ਸਿੰਘ, ਮੇਜਰ ਸਿੰਘ,  ਹਰਬੰਸ ਸਿੰਘ,  ਸਰਪੰਚ ਮਨਜੀਤ ਸਿੰਘ, ਤਰਲੋਕ ਸਿੰਘ ਸਤਕੋਹਾ, ਦਲਜੀਤ ਸਿੰਘ ਕਲੇਰ,ਤਰਲੋਚਨ ਸਿੰਘ ਸਤਕੋਹਾ ਆਦਿ ਸੈਂਕੜੇ  ਅਕਾਲੀ ਦਲ ਦੇ ਵਰਕਰ ਅਤੇ ਸਪੋਰਟ  ਹਾਜ਼ਰ ਸਨ । 

Share and Enjoy !

Shares

Leave a Reply

Your email address will not be published.