Raavi News # ਧਰਮਪੁਰਾ ਸਕੂਲ ਵਿੱਚ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

बटाला

ਰਾਵੀ ਨਿਊਜ ਬਟਾਲਾ ( ਅਨੂੰ )

ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ਤਹਿਤ ਸੈਕਟਰ ਅਫ਼ਸਰ ਪ੍ਰੋ. ਜਸਬੀਰ ਸਿੰਘ ਅਤੇ ਪ੍ਰੋ. ਜਗਦੀਪ ਸਿੰਘ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੱਜ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਵੋਟਰਾਂ ਨੂੰ ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕਰਨ ਦੇ ਨਾਲ ਈ.ਵੀ.ਐੱਮ. ਅਤੇ ਵੀਵਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ 18 ਸਾਲ ਉਮਰ ਦੇ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਵੀ ਰਜਿਸਟਰਡ ਕੀਤੀਆਂ ਗਈਆਂ। ਇਸ ਮੌਕੇ ਵੋਟਰਾਂ ਨੂੰ ਜਾਗਰੂਕ ਕਰਦਿਆਂ ਸੈਕਟਰ ਅਫ਼ਸਰ ਜਸਬੀਰ ਸਿੰਘ ਨੇ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਅਸੀਂ ਆਪਣੀ ਵੋਟ ਨਾਲ ਆਪਣੇ ਦੇਸ਼ ਦੀਆਂ ਸਰਕਾਰਾਂ ਚੁਣਦੇ ਹਾਂ। ਉਨਾਂ ਕਿਹਾ ਕਿ ਵੋਟ ਦਾ ਹੱਕ ਅਤੇ ਅਜ਼ਾਦੀ ਲੈਣ ਲਈ ਸਾਡੇ ਪੁਰਖਿਆਂ ਨੂੰ ਵੱਡੀਆਂ ਕੁਰਬਾਨੀਆਂ ਕਰਨੀਆਂ ਪਈਆਂ ਹਨ ਅਤੇ ਇਹ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਵੋਟ ਦੇ ਹੱਕ ਨੂੰ ਜਰੂਰ ਇਸਤੇਮਾਲ ਕਰੀਏ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾਂ ਹੀ ਆਪਣੀ ਵੋਟ ਬਿਨਾਂ ਕਿਸੇ ਲਾਲਚ ਤੋਂ ਪਾਉਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.) ਹਰਪਾਲ ਸਿੰਘ ਸੰਧਾਵਾਲੀਆ ਨੇ ਕਿਹਾ ਕਿ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ 1 ਜਨਵਰੀ 2022 ਦੀ ਯੋਗਤਾ ਦੇ ਅਧਾਰ ’ਤੇ 18 ਸਾਲ ਦੀ ਉਮਰ ਦਾ ਕੋਈ ਵੀ ਵਿਦਿਆਰਥੀ ਵੋਟ ਤੋਂ ਬਿਨਾਂ ਨਹੀਂ ਰਹਿਣਾ ਚਾਹੀਦਾ। ਇਸ ਮੌਕੇ ਸਕੂਲ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਵੀ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਉਸਦੀ ਵਰਤੋਂ ਕਰਨ ਦੀ ਅਪੀਲ ਕੀਤੀ।  

Share and Enjoy !

Shares

Leave a Reply

Your email address will not be published.