Raavi news # ਧਾਰਮਿਕ ਪ੍ਰੋਗਰਾਮ ਵਧਾਉਂਦੇ ਹਨ ਆਪਸੀ ਭਾਈਚਾਰਾ- ਬੱਬੇਹਾਲੀ

चुनाव अखाड़ा 2022

ਰਾਵੀ ਨਿਊਜ ਗੁਰਦਾਸਪੁਰ

ਪਿੰਡ ਬਾਹੀਆ ਵਿੱਚ ਕ੍ਰਿਸਮਸ ਅਤੇ ਨਵੇਂ ਸਾਲ ਨੂੰ ਲੈ ਕੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ। ਪ੍ਰੋਗ੍ਰਾਮ ਦੌਰਾਨ ਸੋਨੂੰ ਬਾਹੀਆਂ ਨੂੰ ਅਕਾਲੀ ਦਲ ਦੇ ਕ੍ਰਿਸ਼ਚੀਅਨ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।

ਬੱਬੇਹਾਲੀ ਨੇ ਸਾਰਿਆਂ ਨੂੰ ਕ੍ਰਿਸਮਸ ਅਤੇ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਧਾਰਮਿਕ ਪ੍ਰੋਗਰਾਮ ਸਾਡੇ ਵਿੱਚ ਆਪਸੀ ਭਾਈਚਾਰਾ ਵਧਾਉਂਦੇ ਹਨ । ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਾਰੇ ਧਰਮਾਂ ਦਾ ਸਨਮਾਨ ਕਰਦਾ। ਅਕਾਲੀ ਸਰਕਾਰ ਸਮੇਂ ਕ੍ਰਿਸਮਸ ਨੂੰ ਲਿਆ ਕੇ ਪੰਜਾਬ ਲੈਵਲ ਤੇ ਪ੍ਰੋਗਰਾਮ ਕਰਵਾਏ ਜਾਂਦੇ ਸਨ। ਅਕਾਲੀ ਸਰਕਾਰ ਦੇ ਸਮੇਂ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮਸੀਹੀ ਭਾਈਚਾਰੇ ਦੇ ਲੋਕਾਂ ਨੂੰ ਕਈ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ 2022 ਤੋਂ ਬਾਅਦ ਪੰਜਾਬ ਵਿੱਚ ਫਿਰ ਤੋਂ ਅਕਾਲੀ-ਬਸਪਾ ਦੀ ਸਰਕਾਰ ਬਣਨ ਜਾ ਰਹੀ ਹੈ। ਅਕਾਲੀ ਸਰਕਾਰ ਆਉਣ ਤੇ ਮਸੀਹੀ ਭਾਈਚਾਰੇ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਲੋਕ ਹੁਣ ਕਾਂਗਰਸ ਦੇ ਝੂਠੇ ਵਾਅਦਿਆਂ ਤੋਂ ਪੂਰੀ ਤਰਾਂ ਜਾਣੂ ਹੋ ਚੁੱਕੇ ਹਨ। ਕਾਂਗਰਸ ਕੋਲ ਬਸ ਹੁਣ ਕੁਝ ਹੀ ਦਿਨ ਬਚੇ ਹਨ। ਲੋਕ ਉਹਨਾਂ ਨੂੰ ਸੱਤਾ ਤੋਂ ਬਾਹਰ ਕਰਨ ਲਈ ਪੂਰੀ ਤਿਆਰੀ ਕਰ ਚੁੱਕੇ ਹਨ। ਉਨ੍ਹਾਂ ਨੇ ਲੋਕਾਂ ਨੂੰ ਇਕਜੁਟ ਹੋ ਕੇ ਅਕਾਲੀ ਦਲ ਦੇ ਹੱਕ ਵਿਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਲੱਕੀ ਸਹੋਤਾ, ਥੋਮਸ ਮਸੀਹ, ਖਜਾਣ ਮਸੀਹ, ਰਵੀ ਮਸੀਹ, ਸੋਨੂੰ ਮਸੀਹ, ਸਾਬੀ ਰਾਕੇਸ਼, ਵਿਜੇ ਮਸੀਹ, ਅਮਰੀਕ ਮਸੀਹ, ਸੰਨੀ ਮਸੀਹ ਅਤੇ ਅਕਾਸ਼ ਮਸੀਹ ਹਾਜਰ ਸਨ।

Leave a Reply

Your email address will not be published. Required fields are marked *