Raavi News # ਨਵਾਂ ਪਿੰਡ ਹੁੰਦਲ ਦੀਆਂ ਦੋ ਮੈਂਬਰ ਪੰਚਾਇਤ ਅਕਾਲੀ ਦਲ ਵਿਚ ਸ਼ਾਮਲ

चुनाव अखाड़ा 2022

ਰਾਵੀ ਨਿਊਜ ਗੁਰਦਾਸਪੁਰ
ਕਾਂਗਰਸ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਦੇ ਪਿੰਡ ਨਵਾਂ ਪਿੰਡ ਹੁੰਦਲ ਦੀਆਂ ਦੋ ਮੌਜੂਦਾ ਪੰਚਾਇਤ ਮੈਂਬਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਈਆਂ। ਦੋਵਾਂ ਮੈਂਬਰ ਪੰਚਾਇਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।
ਬੱਬੇਹਾਲੀ ਨੇ ਕਿਹਾ ਕਿ ਲੋਕ ਕਾਂਗਰਸ ਅਤੇ ਝੂਠ ਤੋਂ ਜਾਣੂ ਹੋ ਚੁੱਕੇ ਹਨ। ਜਿਸ ਕਰਕੇ ਉਹ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸਦੇ ਚਲਦੇ ਪਿੰਡਾਂ ਵਿਚ ਸਰਪੰਚਾਂ ਪੰਚਾਂ ਨੂੰ ਲੋਕਾਂ ਨੂੰ ਜਵਾਬ ਦੇਣਾ ਮੁਸ਼ਕਲ ਹੋ ਰਿਹਾ ਹੈ। ਬੱਬੇਹਾਲੀ ਨੇ ਕਿਹਾ ਕਿ ਜੋ ਲੋਕ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ, ਸਰਕਾਰ ਅਤੇ ਉਨ੍ਹਾਂ ਨੂੰ ਪੂਰਾ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਇਆਂ ਮੈਂਬਰ ਪੰਚਾਇਤ ਗੁਰਮੀਤ ਕੌਰ ਅਤੇ ਗੁਰਮੀਤ ਕੌਰ ਨੇ ਕਿਹਾ ਕਿ ਕਾਂਗਰਸ ਨੇ ਪਿਛਲੇ ਪੰਜ ਸਾਲਾਂ ਵਿਚ ਵਿਕਾਸ ਦੇ ਨਾਂ ਤੇ ਕੁਝ ਨਹੀਂ ਕੀਤਾ। ਜਿਸ ਕਰਕੇ ਉਨ੍ਹਾਂ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਮੁਸ਼ਕਿਲ ਹੋ ਰਿਹਾ ਹੈ। ਇਸ ਲਈ ਉਹਨਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ, ਕਿਉਂਕਿ ਇਸ ਤੋਂ ਪਹਿਲਾਂ ਜਦੋਂ ਗੁਰਬਚਨ ਸਿੰਘ ਬੱਬੇਹਾਲੀ ਵਿਧਾਇਕ ਸਨ ਤਾਂ ਉਨ੍ਹਾਂ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਸੀ।

Share and Enjoy !

Shares

Leave a Reply

Your email address will not be published.