ਰਾਵੀ ਨਿਊਜ ਬਟਾਲਾ
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਾਈਸ ਪ੍ਰੈਜ਼ੀਡੈਂਟ ਤੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੇ ਨਵੇਂ ਸਾਲ ਦੀ ਆਮਦ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦੇਂਦਿਆਂ ਹੋਇਆਂ ਕਿਹਾ ਕਿ ਨਵੇਂ ਸਾਲ ਜਾਂ ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ਦਾ ਹਰ ਵਰਗ ਤਰੱਕੀ ਕਰੇ ਅਤੇ ਨਸ਼ੇ , ਲੁੱਟਾਂ ਖੋਹਾਂ ਅਤੇ ਸਮਾਜ ਵਿਚ ਫੈਲੀਆਂ ਬੁਰਾਈਆਂ ਦਾ ਅੰਤ ਹੋਵੇ । ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਨਵੇਂ ਸਾਲ ਮੌਕੇ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਪੰਜਾਬ ਦੀ ਤਰੱਕੀ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਵੱਧ ਚਡ਼੍ਹ ਕੇ ਯੋਗਦਾਨ ਪਾਈਏ । ਛੋਟੇਪੁਰ ਨੇ ਕਿਹਾ ਕਿ ਬੀਤੇ ਸਾਲ ਵਿੱਚ ਕਰੋਨਾ ਦੀ ਮਹਾਂਮਾਰੀ ਕਾਰਨ ਹੋਈਆਂ ਬੇਵਕਤੀ ਮੌਤਾਂ ਤੋਂ ਇਲਾਵਾ ਕਿਸਾਨੀ ਅੰਦੋਲਨ ਵਿੱਚ ਦੇਸ਼ ਦੇ ਅੰਨਦਾਤਾ ਕਿਸਾਨ ਨੂੰ ਜਿੱਥੇ ਕਰਾਕੇ ਦੀਅਾਂ ਠੰਡਾ ਤੇ ਕਰਾਕੇ ਦੀਆਂ ਗਰਮੀਆਂ ਵਿਚ ਦਿੱਲੀ ਅੰਦੋਲਨ ਦਾ ਹਿੱਸਾ ਬਣਨਾ ਪਿਆ ਉਥੇ ਸੈਂਕੜੇ ਕਿਸਾਨਾਂ ਨੇ ਕਿਸਾਨ ਅੰਦੋਲਨ ਵਿੱਚ ਆਪਣੀਆਂ ਸ਼ਹੀਦੀਆਂ ਦਿੱਤੀਆਂ ਅਤੇ ਆਖ਼ਰ ਕਿਸਾਨਾਂ ਦੀ ਜਿੱਤ ਹੋਈ । ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਆਉਣ ਵਾਲਾ ਸਾਲ ਹਰ ਵਰਗ ਲਈ ਖ਼ੁਸ਼ੀਆਂ ਭਰਿਆ ਨਸੀਬ ਹੋਵੇ। ਇਸ ਮੌਕੇ ਤੇ ਉਨ੍ਹਾਂ ਨਾਲ ਜਰਨੈਲ ਸਿੰਘ ਲੌਂਗੋਵਾਲ ਸਾਬਕਾ ਇੰਸਪੈਕਟਰ , ਅਵਤਾਰ ਸਿੰਘ ਸੰਧੂ, ਸੁੱਖ ਚੌਧਰਪੁਰ, ਅਮਨਦੀਪ ਸਿੰਘ ਕੋਟ, ਲਖਬੀਰ ਸਿੰਘ ਪਨਿਆਰ, ਮਨਟੇਕ ਸਿੰਘ ਸੰਧੂ , ਪਵਿੱਤਰ ਸਿੰਘ ਆਦਿ ਹਾਜ਼ਰ ਸਨ। ਸੁੱਚਾ ਸਿੰਘ ਛੋਟੇਪੁਰ ਸਾਥੀਆਂ ਸਮੇਤ ਗੱਲਬਾਤ ਕਰਦਿਆਂ ।