Raavi News # ਨਿਪੁੰਨ ਭਾਰਤ ਮਿਸ਼ਨ ਤਹਿਤ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੀ ਇੱਕ ਦਿਨਾਂ ਵਰਕਸ਼ਾਪ ਆਯੋਜਿਤ

शिक्षा

ਰਾਵੀ ਨਿਊਜ ਗੁਰਦਾਸਪੁਰ

ਨਵੇਂ ਸ਼ਾਲ 2022 ਦੀ ਸ਼ੂਰੂਆਤ ਵਿੱਚ ਹੀ ਸਿੱਖਿਆ ਵਿਭਾਗ ਪੰਜਾਬ ਨੇ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੀ ਅਗਵਾਈ ਅਤੇ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ ਰੇਖ ਵਿੱਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈ ਜਾਣ ਵਾਲੀ ਸਿਖਲਾਈ ਬਾਰੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੀ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਇੱਕ ਦਿਨਾਂ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਸਿਖਲਾਈ ਵਰਕਸ਼ਾਪ ਦੌਰਾਨ ਸਮੂਹ ਬਲਾਕ ਮਾਸਟਰ ਟ੍ਰੇਨਰਾਂ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਦੀ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ  ਰਿਸੋਰਸ ਪਰਸਨਾਂ ਵੱਲੋਂ ਦਿੱਤੀ ਗਈ ਹੈ। ਇਸਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ। ਇਸ ਦੇ ਨਾਲ ਨਾਲ ਸੌ ਦਿਨਾਂ ਪੜ੍ਹਣ ਮੁਹਿੰਮ ਦੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਰਿਸੋਰਸ ਪਰਸਨਾਂ ਨੇ ਜਾਣਕਾਰੀ ਦਿੱਤੀ। ਰਿਪੋਰਸ ਪਰਸਨਾਂ ਵੱਲੋਂ ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ।ਇਸ ਸਿਖਲਾਈ ਵਰਕਸ਼ਾਪ ਵਿੱਚ ਬੀ.ਐਮ.ਟੀ. ਜਗਜੀਤ ਸਿੰਘ , ਗੁਰਜੀਤ ਸਿੰਘ , ਮੇਹਰਬਾਨ ਸਿੰਘ ,ਰਾਮ ਸਿੰਘ  ਨੇ ਬਤੌਰ ਰਿਸੋਰਸ ਪਰਸਨ ਕੰਮ ਕੀਤਾ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਸਹਾਇਕ ਕੋਆਰਡੀਨੇਟਰ ਨਿਸਚਿੰਤ ਕੁਮਾਰ , ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਹਾਜ਼ਰ ਸੀ। *

Share and Enjoy !

Shares

Leave a Reply

Your email address will not be published.