ਰਾਵੀ ਨਿਊਜ ਮੋਗਾ (ਗੁਰਵਿੰਦਰ ਸਿੰਘ ਮੋਹਾਲੀ)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2021 ਦੀ ਪ੍ਰੀਖਿਆ ਮਿਤੀ 24 ਦਸੰਬਰ, 2021 ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਤੋਂ 5 ਵਜੇ ਤੱਕ ਸਵੇਰੇ ਅਤੇ ਸ਼ਾਮ ਦੇ ਸੈਸ਼ਨ ਵਿੱਚ ਬੋਰਡ ਵੱਲੋਂ ਸਥਾਪਿਤ ਕੀਤੇ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਬਾਰੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਵੀ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2021 ਦੀ ਪ੍ਰੀਖਿਆ ਲੈਣ ਲਈ ਬੋਰਡ ਵੱਲੋਂ 10 ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਪ੍ਰੀਖਿਆ ਨੂੰ ਅਮਨ ਕਾਨੂੰਨ ਦੀ ਸਥਿਤੀ ਨਾਲ ਨੇਪਰੇ ਚਾੜ੍ਹਨ ਲਈ ਇਨ੍ਹਾਂ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਉਮੀਦਵਾਰਾਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਮਿਤੀ 24 ਦਸੰਬਰ, 2021 ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲਾਗੂ ਰਹਿਣਗੇ।
