Raavi News # ਪੀ.ਜੀ.ਆਰ.ਐਸ. ਪੋਰਟਲ ਦੀਆਂ ਸ਼ਿਕਾਇਤਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

पंजाब

ਰਾਵੀ ਨਿਊਜ ਮੋਗਾ
ਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰੀ ਰਾਜਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ੍ਰੀਮਤੀ ਚਾਰੂ ਮਿਤਾ, ਜ਼ਿਲ੍ਹਾ ਵਿਕਾਸ ਫੈਲੋ ਮੋਗਾ ਸ੍ਰੀ ਰਵੀ ਤੇਜ਼ਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨੇ ਹਦਾਇਤ ਜਾਰੀ ਕੀਤੀ ਕਿ ਉਹ ਆਪਣੀ ਪੀ.ਜੀ.ਆਰ.ਐਸ. ਪੋਰਟਲ ਦੇ ਅਕਾਊਂਟ ਨੂੰ ਰੋਜ਼ਾਨਾ ਚੈੱਕ ਕਰਨਾ ਅਤੇ ਪੈਡਿੰਗ ਪਈਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਘੱਟ ਤੋਂ ਘੱਟ ਸਮੇਂ ਵਿੱਚ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੁਵਿਧਾਵਾਂ ਲੈਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਹੋਣਾ ਚਾਹੀਦਾ ਹੈ।
ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਦੇਰੀ ਲਈ ਜਿੰਮੇਵਾਰ ਪਹਿਲੂ ਦੀ ਨੇੜਿਓਂ ਜਾਂਚ ਕੀਤੀ ਜਾਵੇ।

Share and Enjoy !

Shares

Leave a Reply

Your email address will not be published.