Raavi News # ਪੰਘੂੜੇ ਵਿੱਚ ਆਇਆ ਇਕ ਹੋਰ ਆਇਆ ਨੰਨ੍ਹਾ, ਰੈੱਡ ਕਰਾਸ ਦੇ ਪੰਘੂੜੇ ਨੇ ਬਚਾਈ 185 ਬੱਚਿਆਂ ਦੀ ਜਾਨ

Breaking News पंजाब

ਰਾਵੀ ਨਿਊਜ ਅੰਮ੍ਰਿਤਸਰ

ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 185 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 14/12/2021 ਨੂੰ ਰਾਤ 9.30 ਵਜੇ ਐਸ ਐਚ ਓ ਪੁਲਿਸ ਸਟੇਸਨ ਵੇਰਕਾ ਵਲੋਂ ਇਕ ਨਵ ਜੰਮਿਆ ਲੜਕਾ ਪੰਘੂੜੇ ਸਕੀਮ ਅਧੀਨ ਪ੍ਰਾਪਤ ਹੋਇਆ ਹੈ । ਇਨ੍ਹਾਂ ਬੱਚਿਆਂ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਇਹ ਬੱਚਾ ਬਿਲਕੁਲ ਤੰਦਰੁਸਤ ਹੈ। ਮਿਸ ਅਕਵਿੰਦਰ ਕੌਰ ਨਾਇਬ ਤਹਿਸੀਲਦਾਰ ਵੱਲੋਂ ਇਸ ਬੱਚੇ ਨੂੰ ਪੰਘੂੜੇ ਵਿੱਚ ਪ੍ਰ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 185 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ। ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ।  ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚਿਆਂ ਦੀ ਮੈਡੀਕਲ ਜਾਂਚ ਪਾਰਵਤੀ ਦੇਵੀ ਹਸਪਤਾਲ ਵਿਖੇ ਕਰਵਾਈ ਜਾਂਦੀ ਹੈ ਅਤੇ ਹਸਪਤਾਲ ਵੱਲੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਬੱਚਿਆਂ ਦਾ ਸਾਰਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ।  ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਨ੍ਹਾਂ ਬੱਚਿਆਂ ਦੇ ਆਉਣ ਨਾਲ  ਬੱਚਿਆਂ ਦੀ ਗਿਣਤੀ 185 ਹੋ ਗਈ ਹੈ, ਜਿਨ੍ਹਾਂ ਵਿਚ 154 ਲੜਕੀਆਂ ਅਤੇ 31 ਲੜਕੇ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ    www.care.nic.in ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।   ਇਸ ਮੌਕੇ ਸਕੱਤਰ ਰੈਡ ਕਰਾਸ ਸ: ਤੇਜਿੰਦਰ ਸਿੰਘ ਰਾਜਾ ਅਤੇ  ਸ੍ਰੀ ਰਣਧੀਰ ਸਿੰਘ ਵੀ ਹਾਜ਼ਰ ਸਨ।

Share and Enjoy !

Shares

Leave a Reply

Your email address will not be published.