Raavi News # ਪੰਜਾਬ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਜ਼ਿਲ੍ਹਾ ਮੋਗਾ ਵਿਖੇ ਪ੍ਰਸ਼ਾਸ਼ਨਿਕ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

चंडीगढ़

ਰਾਵੀ ਨਿਊਜ ਚੰਡੀਗਡ (ਗੁਰਵਿੰਦਰ ਸਿੰਘ ਮੋਹਾਲੀ)
ਪੰਜਾਬ ਦੇ ਰਾਜਪਾਲ ਮਾਨਯੋਗ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਸਥਿਤ ਰੈਸਟ ਹਾਊਸ ਵਿਖੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਜ਼ਿਲ੍ਹਾ ਵਿਕਾਸ ਫੈਲੋ ਸ੍ਰੀ ਰਵੀ ਤੇਜਾ ਤੋਂ ਇਲਾਵਾ ਪੁਲਿਸ ਅਧਿਕਾਰੀ ਅਤੇ ਹੋਰ ਸਰਕਾਰੀ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਸਾਂਝੇ ਤੌਰ ਤੇ ਉਨ੍ਹਾਂ ਨੂੰ ਮੋਗਾ ਪੁੱਜਣ ਤੇ ਜੀ ਆਇਆਂ ਕਿਹਾ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਚਰਨ ਸਿੰਘ ਦੀ ਅਗਵਾਈ ਵਿੱਚ ਰਾਜਪਾਲ ਜੀ ਨੂੰ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਆਦਿ ਬਾਰੇ ਜਾਣਕਾਰੀ ਵੀ ਦਿੱਤੀ। ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਦਾ ਰੀਵਿਊ ਕੀਤਾ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰ ਵੱਲੋਂ ਮਿਲ ਰਹੀਆਂ ਲੋਕ ਪੱਖੀ ਸਹੂਲਤਾਂ ਨੂੰ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।

Share and Enjoy !

Shares

Leave a Reply

Your email address will not be published.