Raavi News # ਬਲਬੀਰ ਪਨੂੰ ਨੇ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿਚ ਜਿੱਤੇ ‘ਆਪ’ ਦੇ ਉਮੀਦਵਾਰਾਂ ਨੂੰ ਦਿੱਤੀ ਵਧਾਈ

गुरदासपुर आसपास

ਰਾਵੀ ਨਿਊਜ ਫਤਿਹਗੜ੍ਹ ਚੂੜੀਆਂ

ਨਗਰ ਨਿਗਮ ਚੰਡੀਗੜ੍ਹ ਲਈ 24 ਦਸੰਬਰ ਨੂੰ ਪਈਆਂ ਵੋਟਾਂ ਦੇ ਸਾਹਮਣੇ ਆਏ ਨਤੀਜਿਆਂ ਮੁਤਾਬਿਕ ਭਾਜਪਾ ਦੇ ਮੇਅਰ ਰਵੀਕਾਂਤ ਸ਼ਰਮਾ ਆਪਣੀ ਸੀਟ ਹਾਰ ਚੁੱਕੇ ਹਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਦਮਨਪ੍ਰੀਤ ਸਿੰਘ ਨੇ ਹਰਾਇਆ ਹੈ। ਇਨ੍ਹਾਂ ਚੋਣਾਂ ਵਿਚ ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿਚੋਂ 14 ‘ਤੇ ਆਮ ਆਦਮੀ ਪਾਰਟੀ, 12 ਭਾਜਪਾ, 8 ਕਾਂਗਰਸ ਅਤੇ ਇਕ ਵਾਰਡ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਨੂੰ ਮਿਲੀ ਜਿੱਤ ਤੋਂ ਬਾਅਦ ਹਲਕਾ ਫਤਿਹਗੜ੍ਹ ਚੂੜੀਆਂ ਦੇ ਉਮੀਦਵਾਰ ਬਲਬੀਰ ਸਿੰਘ ਪਨੂੰ ਨੇ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ। ਪਨੂੰ ਨੇ ਕਿਹਾ ਕਿ ਲੋਕ ਧੜਾ ਧੜ ‘ਆਪ’ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੁਝ ਹੋਰ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਫਤਿਹਗੜ੍ਹ ਚੂੜੀਆਂ ਦੀ ਸੀਟ ਜਿਤਾ ਕੇ ਅਰਵਿੰਦ ਕੇਜਰੀਵਾਲ ਦੀ ਝੋਲੀ ਵਿਚ ਪਾਈ ਜਾਵੇਗੀ ਅਤੇ ਲੋਕਾਂ ਨੂੰ ਇਨ੍ਹਾਂ ਭ੍ਰਿਸ਼ਟ ਸਰਕਾਰਾਂ ਤੋਂ ਮੁਕਤੀ ਦਿਵਾਈ ਜਾਵੇਗੀ। ਪਨੂੰ ਨੇ ਕਿਹਾ ਕਿ ਉਹ ਰੋਜ਼ਾਨਾ ਸੈਂਕੜੇ ਲੋਕਾਂ ਦੇ ਸੰਪਰਕ ਵਿਚ ਹਨ ਅਤੇ ਲੋਕ ਆਪ ਮੁਹਾਰੇ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਲਵਪ੍ਰੀਤ ਸਿੰਘ ਖੁਸਰ, ਲਖਵਿੰਦਰ ਸਿੰਘ ਸੰਘੇੜਾ, ਡਾ. ਅਨੂਪ, ਮਲਕੀਤ ਸਿੰਘ ਪਨੂੰ, ਡਾ. ਅਨੂਪ ਜਨੋਤਰਾ ਹਾਜ਼ਰ ਸਨ।

Share and Enjoy !

Shares

Leave a Reply

Your email address will not be published.