ਰਾਵੀ ਨਿਊਜ ਬਟਾਲਾ
ਵਿਧਾਨ ਸਭਾ ਹਲਕਾ ਬਟਾਲਾ ਅਧੀਨ ਆਉਂਦੇ ਪਿੰਡ ਰਾਮਪੁਰ ਦੇ ਬਾਬਾ ਨਸੀਬ ਸਿੰਘ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਬਾਬਾ ਰਾਮ ਸਿੰਘ ਦਾ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਤੇ ਬਾਬਾ ਬੁੱਧ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣ ਵੀ ਮੌਜੂਦ ਸਨ। ਇਸ ਮੌਕੇ ਤੇ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਦੇ ਮਸਲੇ ਤੇ ਪੰਜਾਬੀਅਤ ਨਾਲ ਕੋਈ ਪਿਆਰ ਨਹੀਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਕੇਵਲ ਤਾਂ ਕੇਵਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਪੰਜਾਬ ਦੀ ਸੱਤਾ ਤੇ ਰਾਜ ਕਰਨਾ ਚਾਹੁੰਦਾ ਹੈ ਪ੍ਰੰਤੂ ਪੰਜਾਬ ਦੇ ਸੂਝਵਾਨ ਲੋਕ ਕੇਜਰੀਵਾਲ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ । ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਬਾਬਾ ਨਸੀਬ ਸਿੰਘ ਰਾਮਪੁਰ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਬਲ ਮਿਲਿਆ ਹੈ ਅਤੇ ਪੰਜਾਬ ਅਤੇ ਪੰਜਾਬੀਅਤ ਦਾ ਭਲਾ ਚਾਹੁਣ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਰਹੇ ਹਨ । ਇਸ ਮੌਕੇ ਤੇ ਚੇਅਰਮੈਨ ਬਲਦੇਵ ਸਿੰਘ, ਨਰਿੰਦਰ ਸਿੰਘ ਸੇਖਵਾਂ, ਓ ਲਖਵਿੰਦਰ ਸਿੰਘ ਘੁੰਮਣ ਪ੍ਰਧਾਨ ਐਸਸੀ ਵਿੰਗ ਦਿਹਾਤੀ ਆਦਿ ਹਾਜ਼ਰ ਸਨ ।