Raavi News # ਮਜੀਠੀਆ ਖਿਲਾਫ ਇਕ ਹੋਰ ਐਫ ਆਈ ਆਰ ਦਰਜ

Breaking News क्राइम

ਰਾਵੀ ਨਿਊਜ ਅੰਮ੍ਰਿਤਸਰ

ਬੀਤੇ ਦਿਨ ਅੰਮ੍ਰਿਤਸਰ ਪੁੱਜੇ ਅਕਾਲੀ ਦਲ ਦੇ ਨੇਤਾ ਸ. ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਲਈ ਅੰਮ੍ਰਿਤਸਰ-ਜਲੰਧਰ ਰੋਡ ਉਤੇ ਇਕੱਠੇ ਹੋਏ ਅਕਾਲੀ ਦਲ ਦੇ ਵਰਕਰਾਂ ਵੱਲੋਂ, ਜਿਸ ਤਰਾਂ ਕਰੋਨਾ ਪਾਬੰਦੀਆਂ ਦੀ ਉਲੰਘਣਾ ਕੀਤੀ ਹੈ, ਨੂੰ ਗੰਭੀਰਤਾ ਨਾਲ ਲੈਂਦੇ ਜਿਲ੍ਹਾ ਪ੍ਰਸ਼ਾਸਨ ਨੇ ਉਨਾਂ ਵਿਰੁੱਧ ਬੀਤੀ ਰਾਤ ਵੱਖ-ਵੱਖ ਧਰਾਵਾਂ ਤਹਿਤ ਐਫ. ਆਈ. ਆਰ ਦਰਜ ਕਰਵਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਐਫ. ਆਈ. ਆਰ. ਡਿਜ਼ਾਸਟਰ ਮੈਨਜਮੈਂਟ ਐਕਟ 2005, ਐਪੇਡੈਮਿਕ ਡਜੀਜ਼ ਐਕਟ 1897 ਅਤੇ ਆਈ ਪੀ ਸੀ 1860 ਤਹਿਤ ਸੁਲਤਾਨਵਿੰਡ ਥਾਣੇ ਵਿਚ ਦਰਜ ਕੀਤੀ ਗਈ ਹੈ। ਉਕਤ ਵਿਚ ਦੱਸਿਆ ਗਿਆ ਹੈ ਕਿ ਹਲਕਾ ਪੂਰਬੀ ਵਿਚ ਤਾਇਨਾਤ ਐਫ. ਐਸ. ਟੀ ਟੀਮ, ਜੋ ਕਿ ਉਸ ਵਕਤ ਡਿਊਟੀ ਉਤੇ  ਸੀ, ਨੂੰ ਸੂਚਨਾ ਮਿਲੀ ਕਿ ਸੜਕ ਉਤੇ ਸੈਂਕੜੇ ਲੋਕਾਂ ਦਾ ਇਕੱਠ ਹੈ, ਜੋ ਕਿ ਸ. ਮਜੀਠੀਆ ਦੇ ਸਵਾਗਤ ਲਈ ਆਇਆ ਹੈ। ਟੀਮ ਨੇ ਮੌਕੇ ਉਤੇ ਜਾ ਕੇ ਵੇਖਿਆ ਤੇ ਇਸ ਦੀ ਵੀਡੀਓ ਰਿਕਾਰਡਿੰਗ ਕੀਤੀ, ਜਿਸ ਵਿਚ ਇਹ ਲੋਕ ਸ. ਮਜੀਠੀਆ ਨੂੰ ਸਿਰੋਪੇ ਅਤੇ ਹਾਰ ਪਾਉਂਦੇ ਨਜ਼ਰ ਆ ਰਹੇ ਹਨ। ਸੈਂਕੜੇ ਲੋਕਾਂ ਦਾ ਇਹ ਇਕੱਠ ਕਰੋਨਾ ਕਾਰਨ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਨਾਲ-ਨਾਲ ਜਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਕਾਰਨ ਲਗਾਈਆਂ ਪਾਬੰਦੀਆਂ ਦੀ ਵੀ ਉਲੰਘਣਾ ਹੈ। ਉਕਤ ਹਵਾਲੇ ਤਹਿਤ ਸੁਲਤਾਨਵਿੰਡ ਪੁਲਿਸ ਥਾਣੇ ਵਿਚ ਐਫ. ਆਈ. ਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Share and Enjoy !

Shares

Leave a Reply

Your email address will not be published.