ਰਾਵੀ ਨਿਊਜ ਮੋਗਾ
ਅੱਜ ਜਿਲਾ ਕਚਹਿਰੀ ਮੋਗਾ ਦਾ ਦੌਰਾ ਮਾਣਯੋਗ ਜਸਟਿਸ ਸ਼੍ਰੀ ਸੰਤ ਪ੍ਰਕਾਸ਼ ਜੀ ਵੱਲੋਂ ਕੋਵਿਡ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ। ਉਹਨਾਂ ਵੱਲੋਂ ਸਭ ਤੋਂ ਪਹਿਲਾ ਕੋਰਟ ਕੰਪਲੈਕਸ ਵਿਖੇ ਪੌਦਾ ਲਗਾਇਆ ਗਿਆ ਉਸ ਤੋਂ ਬਾਅਦ ਉਹਨਾਂ ਨੇ ਸਾਰੇ ਜੱਜ ਸਾਹਿਬਾਨਾਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੇ ਮੀਟਿੰਗ ਵਿੱਚ ਸਾਰੇ ਜੱਜ ਸਾਹਿਬਾਨਾਂ ਨੂੰ ਹਦਾਇਤਾਂ ਦਿੱਤੀਆਂ ਕਿ ਕੋਵਿਡ-19 ਦੇ ਨਿਯਮਾਂ ਦੀ ਪਾਲਣਾਂ ਕਰਦੇ ਹੋਏ ਅਦਾਲਤਾਂ ਦਾ ਕੰਮ-ਕਾਜ ਕੀਤਾ ਜਾਵੇ। ਉਸ ਤੋਂ ਬਾਅਦ ਉਹਨਾਂ ਨੇ ਜਿਲਾ ਬਾਰ ਐਸੋਸੀਏਸ਼ਨ, ਮੋਗਾ ਦੇ ਕਾਰਜਕਾਰੀ ਮੈਂਬਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾ ਨੂੰ ਸੁਣਿਆ ਗਿਆ। ਉਸ ਤੋਂ ਬਾਅਦ ਮਾਣਯੋਗ ਜੱਜ ਸਾਹਿਬ ਨੇ ਕੋਰਟ ਕੰਪਲੈਕਸ ਦੀ ਸੁਰੱਖਿਆ ਦਾ ਜਾਇਜਾ ਲਿਆ ਅਤੇ ਇਸ ਮੌਕੇ ਉਹਨਾਂ ਨਾਲ ਸ਼੍ਰੀ ਮਤੀ ਮਨਦੀਪ ਪੰਨੂੰ, ਜਿਲਾ ਅਤੇ ਸੈਸ਼ਨ ਜੱਜ, ਮੋਗਾ, ਸ਼੍ਰੀ ਹਰਚਰਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਮੋਗਾ , ਸ਼੍ਰੀ ਚਰਨਜੀਤ ਸਿੰਘ, ਸੀਨੀਅਰ ਪੁਲਿਸ ਕਪਤਾਲ, ਮੋਗਾ ਮੌਜੂਦ ਸਨ।
