Raavi News # ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 19 ਕਰੋੜ ਰੁਪਏ ਦੇ ਕੰਮਾਂ ਦੇ ਵਰਕ ਆਰਡਰ ਦਿੱਤੇ

एस.ए.एस नगर

ਰਾਵੀ ਨਿਊਜ ਐਸ ਏ ਐਸ ਨਗਰ

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ 19 ਕਰੋੜ ਰੁਪਏ ਦੇ ਵੱਖ ਵੱਖ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਹਨ ਜਦੋਂਕਿ 2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਐਸਟੀਮੇਟ ਵੀ ਪਾਸ ਕੀਤੇ ਗਏ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਮੈਂਬਰ ਵਿੱਤ ਤੇ ਠੇਕਾ ਕਮੇਟੀ ਕੌਂਸਲਰ ਜਸਬੀਰ ਸਿੰਘ ਮਣਕੂ ਤੇ ਅਨੁਰਾਧਾ ਆਨੰਦ ਹੋਰ ਅਧਿਕਾਰੀ ਹਾਜ਼ਰ ਰਹੇ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਜੋ ਐਸਟੀਮੇਟ ਪਾਸ ਕੀਤੇ ਗਏ ਹਨ ਤੇ ਵਰਕ ਆਰਡਰ   ਦਿੱਤੇ ਗਏ ਹਨ ਉਹ ਮੁਹਾਲੀ ਦੇ ਵੱਖ ਵੱਖ ਵਿਕਾਸ ਕਾਰਜਾਂ ਨਾਲ ਸਬੰਧਤ  ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਪੇਵਰ ਬਲਾਕਾਂ ਦੇ ਕੰਮ, ਪਾਰਕਾਂ ਦੇ ਕੰਮ ਤੇ ਹੋਰ ਵਿਕਾਸ ਦੇ ਕੰਮ  ਲੋੜ ਅਨੁਸਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਕਾਂ ਵਿੱਚ ਨਵੇਂ  ਬੈਂਚ ਲਗਵਾਏ ਜਾਣ ਦੇ ਕੰਮਾਂ ਤੋਂ ਇਲਾਵਾ ਸਿਟੀ ਪਾਰਕ ਦੇ ਹੋਣ ਵਾਲੇ ਕੰਮ ਇਸ ਵਿੱਚ ਸ਼ਾਮਲ ਹਨ। ਇਸ ਤੋਂ ਇਲਾਵਾ ਸਟ੍ਰੀਟ ਲਾਈਟਾਂ ਦੇ ਕੰਮ ਹਨ ਅਤੇ  ਜਨ ਸਿਹਤ ਵਿਭਾਗ ਦੇ ਵੀ ਕਈ ਕੰਮ ਇਸ ਵਿੱਚ ਸ਼ਾਮਲ ਹਨ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਸੈਕਟਰ 78 ਵਿੱਚ ਨਵਾਂ ਪਾਰਕ ਵਿਕਸਤ ਕੀਤਾ ਜਾਵੇਗਾ ਅਤੇ ਇਸ ਉਤੇ ਕਾਫੀ ਪੈਸਾ ਖਰਚ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਇਲਾਕੇ ਦੇ ਲੋਕਾਂ ਨੂੰ ਪਾਰਕ ਦੀ ਸੁਵਿਧਾ ਦਿੱਤੀ ਜਾ ਸਕੇ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਕੰਮਾਂ ਨੂੰ ਕਰਨ ਵਾਲੇ ਠੇਕੇਦਾਰਾਂ ਨੂੰ ਸਮਾਂਬੱਧ ਕਰਦੇ ਹੋਏ ਸੱਤ ਦਿਨਾਂ ਦੇ ਅੰਦਰ ਅੰਦਰ ਇਹ ਸਾਰੇ ਕੰਮ ਆਰੰਭ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਵਿਕਾਸ ਕਾਰਜ ਫ਼ੌਰੀ ਤੌਰ ਤੇ ਸ਼ੁਰੂ ਹੋ ਸਕਣ ਅਤੇ ਲੋਕਾਂ ਨੂੰ ਲਾਭ ਮਿਲ ਸਕੇ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ  ਕਿ ਪੂਰੇ ਮੁਹਾਲੀ ਵਿਚ ਕੋਨੇ ਕੋਨੇ ਵਿਚ ਵੱਡੀ ਪੱਧਰ ਤੇ ਵਿਕਾਸ ਕਾਰਜ ਲਗਾਤਾਰ ਚੱਲ ਰਹੇ ਹਨ  ਤੇ ਇਸ ਸਮੇਂ ਮੋਹਾਲੀ ਵਿਚ 100 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਦੀ ਖੁਦ ਦੀ ਟੀਮ ਸਮੇਤ ਮੁਹਾਲੀ ਦੇ ਕੌਂਸਲਰ ਇਨ੍ਹਾਂ ਕੰਮਾਂ ਦੀ ਨਜ਼ਰਸਾਨੀ ਲਗਾਤਾਰ ਕਰਦੇ ਹਨ  ਤਾਂ ਜੋ ਕੰਮਾਂ ਦੀ ਕੁਆਲਟੀ ਵਿੱਚ ਕੋਈ ਸਮਝੌਤਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਵਿਕਾਸ ਕਾਰਜਾਂ ਵਾਸਤੇ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Share and Enjoy !

Shares

Leave a Reply

Your email address will not be published.