Raavi News # ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਮਿਸ ਯੂਨੀਵਰਸ ਹਰਨਾਜ਼ ਸੰਧੂ ਨੂੰ ਮੁਫਤ ਐਮਬੀਏ ਕੋਰਸ ਦੀ ਪੇਸ਼ਕਸ਼

Breaking News मनोरंजन

ਰਾਵੀ ਨਿਊਜ ਐਸ ਏ ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ)

ਮਿਸ ਯੂਨੀਵਰਸ ਦਾ ਤਾਜ ਜਿੱਤਕੇ ਦੇਸ਼ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੀ ਹਰਨਾਜ਼ ਸੰਧੂ ਨੂੰ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਵੱਲੋਂ ਪ੍ਰਸੰਸਾ ਵਜੋਂ ਮੁਫਤ ਐਮਬੀਏ ਕੋਰਸ ਦੀ ਪੇਸ਼ਕਸ਼ ਕੀਤੀ ਗਈ ਹੈ।

ਸ. ਬਾਹਰਾ ਨੇ ਕਿਹਾ ਕਿ ਹਰਨਾਜ਼ ਨੂੰ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਪੜ੍ਹਾਈ ਦੌਰਾਨ ਹਰ ਤਰ੍ਹਾਂ ਦਾ ਪ੍ਰਸ਼ਾਸਨਿਕ ਅਤੇ ਹੋਰ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਬੰਧੀ ਹਰਨਾਜ਼ ਅਤੇ ਉਸ ਦੇ ਮਾਤਾ-ਪਿਤਾ ਨੂੰ ਰਸਮੀ ਪੱਤਰ ਭੇਜਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਉਨ੍ਹਾਂ ਦੇ ਆਉਣ ‘ਤੇ ਇਕ ਸਨਮਾਨ ਸਮਾਰੋਹ ਦਾ ਆਯੋਜਨ ਵੀ ਕੀਤਾ ਜਾਵੇਗਾ।

ਹਰਨਾਜ਼ ਸੰਧੂ ਵੱਲੋਂ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ: ਡਾ.ਪਰਵਿੰਦਰ ਸਿੰਘ, ਜੋ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਾਬਕਾ ਕੰਟਰੋਲਰ ਪ੍ਰੀਖਿਆਵਾਂ ਹਨ, ਨੇ ਪੇਸ਼ਕਸ਼ ਕੀਤੀ ਕਿ ਮਿਸ ਯੂਨੀਵਰਸ ਹਰਨਾਜ਼ ਸੰਧੂ ਪਬਲਿਕ ਐਡਮਿਨਿਸਟ੍ਰੇਸ਼ਨ ਵਿੱਚ ਦਾਖਲਾ ਲੈ ਸਕਦੀ ਹੈ ਅਤੇ ਆਪਣੀ ਐਮਏ ਪੂਰੀ ਕਰ ਸਕਦੀ ਹੈ।

Share and Enjoy !

Shares

Leave a Reply

Your email address will not be published.