Raavi News # ਵਿਧਾਇਕ ਲਾਡੀ ਦੇ ਜਾਣ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਕਾਂਗਰਸ ਪਾਰਟੀ ਮਜ਼ਬੂਤ ਹੋਈ – ਸ਼ਾਹਬਾਦ

गुरदासपुर आसपास

ਰਾਵੀ ਨਿਊਜ ਬਟਾਲਾ
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਵੱਲੋਂ ਹਲਕੇ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਦਿਆਂ ਇੰਜੀ: ਸ਼ਾਹਬਾਦ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਸੈਕੂਲਰ ਪਾਰਟੀ ਹੈ ਅਤੇ ਹਰ ਵਰਗ ਅਤੇ ਧਰਮ ਨੂੰ ਨਾਲ ਲੈ ਕੇ ਚੱਲਣਾ ਕਾਂਗਰਸ ਦੀ ਨੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ਵਿੱਚ ਪਹਿਲੀ ਵਾਰ ਦਲਿਤ ਵਰਗ ਨੂੰ ਮੁੱਖ ਮੰਤਰੀ ਦਾ ਵੱਕਾਰੀ ਅਹੁਦਾ ਦੇ ਕੇ ਇਤਿਹਾਸ ਰਚਿਆ ਹੈ ਜਦਕਿ ਦੂਸਰੀਆਂ ਪਾਰਟੀ ਦੇ ਇਹ ਏਜੰਡੇ ਵਿੱਚ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਤੋਂ ਹਰ ਵਰਗ ਖੁਸ਼ ਹੈ।
ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਕਾਂਗਰਸ ਪਾਰਟੀ ਦਾ ਅਧਾਰ ਬਹੁਤ ਮਜ਼ਬੂਤ ਹੈ ਅਤੇ ਵਿਧਾਇਕ ਲਾਡੀ ਦੇ ਭਾਜਪਾ ਵਿੱਚ ਜਾਣ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਲਾਡੀ ਹਲਕਾ ਵਾਸੀਆਂ ਦੀ ਆਸਾਂ ’ਤੇ ਖਰ੍ਹੇ ਨਹੀਂ ਉਤਰੇ ਸਨ ਅਤੇ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਨਾਂਹ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਲਾਡੀ ਦੀਆਂ ਗਲਤ ਨੀਤੀਆਂ ਕਾਰਨ ਬਹੁਤ ਸਾਰੇ ਕਾਂਗਰਸੀ ਆਗੂ ਨਰਾਜ਼ ਹੋ ਕੇ ਘਰ ਬੈਠ ਗਏ ਸਨ ਅਤੇ ਹੁਣ ਜਦੋਂ ਵਿਧਾਇਕ ਲਾਡੀ ਨੇ ਕਾਂਗਰਸ ਤੋਂ ਕਿਨਾਰਾ ਕਰ ਲਿਆ ਹੈ ਤਾਂ ਹਲਕੇ ਸਮੂਹ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਡੀ ਦੇ ਜਾਣ ਨਾਲ ਹਲਕੇ ਵਿੱਚ ਕਾਂਗਰਸ ਪਾਰਟੀ ਸਗੋਂ ਹੋਰ ਮਜ਼ਬੂਤ ਹੋ ਕੇ ਉਭਰੇਗੀ ਅਤੇ ਇਹ ਸੀਟ ਤੋਂ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਰਹੇਗਾ। ਇੰਜੀ: ਸ਼ਾਹਬਾਦ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਟਿਕਟ ਅਪਲਾਈ ਕੀਤੀ ਹੋਈ ਹੈ ਅਤੇ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਵੱਡੇ ਆਗੂਆਂ ਦਾ ਉਨ੍ਹਾਂ ਨੂੰ ਪੂਰਾ ਥਾਪੜਾ ਹੈ। ਸ਼ਾਹਬਾਦ ਨੇ ਕਿਹਾ ਕਿ ਉਨ੍ਹਾਂ ਟਿਕਟ ਮਿਲਣ ਦੀ ਪੂਰੀ ਉਮੀਦ ਹੈ ਅਤੇ ਹਲਕਾ ਵਾਸੀਆਂ ਦੇ ਸਹਿਯੋਗ ਸਦਕਾ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਵਿੱਚ ਪਾਉਣਗੇ।

Share and Enjoy !

Shares

Leave a Reply

Your email address will not be published.