Raavi news # ਵਿਧਾਇਕ ਫ਼ਤਹਿ ਬਾਜਵਾ, ਬਲਵਿੰਦਰ ਲਾਡੀ ਤੇ ਹੋਰ ਵਿਧਾਇਕਾਂ ਨੇ ਮੁੱਖ ਮੰਤਰੀ ਸ. ਚੰਨੀ ਨਾਲ ਮੁਲਾਕਾਤ ਕੀਤੀ

बटाला

ਰਾਵੀ ਨਿਊਜ ਬਟਾਲਾ ( ਸਰਵਣ‌ ਸਿੰਘ ਕਲਸੀ )

ਕਾਦੀਆਂ ਦੇ ਵਿਧਾਇਕ ਸ. ਫਤਹਿਜੰਗ ਸਿੰਘ ਬਾਜਵਾ ਅਤੇ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨਾਲ ਵਿਸ਼ੇਸ਼ ਮੀਟਿੰਗ ਕਰਕੇ ਆਪਣੇ ਹਲਕਿਆਂ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ ਗਈ। ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਜੀ ਦੀ ਰਿਹਾਇਸ਼ ਤੇ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵਿਕਾਸ ਕਾਰਜਾ ਸਾਬੰਧੀ ਮਿਲਣੀ ਦੌਰਾਨ ਐਮ ਐਲ ਏ ਸ੍ਰ ਬਲਵਿੰਦਰ ਸਿੰਘ ਜੀ ਲਾਡੀ ,ਐਮ ਐਲ ਏ  ਫ਼ਤਿਹ ਜੰਗ ਸਿੰਘ ਬਾਜਵਾ ਹਲਕਾ ਕਾਦੀਆਂ ਐਮਐਲਏ ਜੋਗਿੰਦਰਪਾਲ ਹਲਕਾ ਭੌਆ , ਸਰਦਾਰ ਸੰਤੋਖ ਸਿੰਘ ਜੀ ਭਲਾਈਪੁਰ  ਹਲਕਾ ਬਾਬਾ ਬਕਾਲਾ ਸਾਹਿਬ ਅਤੇ ਸੰਦੀਪ ਸਿੰਘ ਸਪੁੱਤਰ ਐਮ ਐਲ ਏ ਬਾਬਾ ਬਕਾਲਾ ਸਾਹਿਬ , ਯਾਦਵਿੰਦਰ ਸਿੰਘ ਸ਼ੈਰੀ ਸਪੁੱਤਰ ਐਮ ਐਲ ਏ ਬਲਵਿੰਦਰ ਸਿੰਘ ਲਾਡੀ ਜੀ ।ਇਸ ਮੀਟਿੰਗ ਵਿੱਚ ਸਨ।

ਮੀਟਿੰਗ ਦੌਰਾਨ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਲੋਕ ਪੱਖੀ ਫੈਸਲਿਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ 2 ਕਿਲੋਵਾਟ ਤੱਕ ਲੋਡ ਦੇ ਸਾਰੇ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ ਕਰਕੇ ਲੋੜਵੰਦ ਲੋਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਲਾਲ ਲਕੀਰ ਦੇ ਘੇਰੇ ਵਿੱਚ ਰਹਿੰਦੀ ਬਹੁਤ ਵੱਡੀ ਵਸੋਂ ਨੂੰ ਰਾਹਤ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਲੋਕ ਭਲਾਈ ਦੇ ਫੈਸਲੇ ਲਏ ਜਾ ਰਹੇ ਹਨ ਅਤੇ ਸੂਬੇ ਦੇ ਲੋਕ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਕਾਰਜ-ਪ੍ਰਣਾਲੀ ਤੋਂ ਸੰਤੁਸ਼ਟ ਹਨ।

ਹਲਕਾ ਕਾਦੀਆਂ ਦੇ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਸ. ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਪਾਰਕਾਂ ਅਤੇ ਵਧੀਆ ਸੜਕਾਂ ਤੇ ਗਲੀਆਂ ਆਦਿ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਦੀਆਂ, ਧਾਰੀਵਾਲ ਅਤੇ ਕਾਹਨੂੰਵਾਨ ਕਸਬਿਆਂ ਦੇ ਵਿਕਾਸ ਲਈ ਵੀ ਉਨ੍ਹਾਂ ਵੱਲੋਂ ਪੂਰੇ ਯਤਨ ਕੀਤੇ ਗਏ ਹਨ। ਸ. ਬਾਜਵਾ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਹਲਕਾ ਕਾਦੀਆਂ ਦੇ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਗ੍ਰਾਂਟ ਜਾਰੀ ਕੀਤੀ ਜਾਵੇ ਤਾਂ ਜੋ ਕੋਈ ਵੀ ਖਿੱਤਾ ਵਿਕਾਸ ਤੋਂ ਵਾਂਝਾ ਨਾ ਰਹੇ।

ਇਸੇ ਦੌਰਾਨ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਵੀ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਬਿਓਰਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਵਿੱਚ ਬੱਸ ਸਟੈਂਡ ਦਾ ਕੰਮ ਚੱਲ ਰਿਹਾ ਹੈ ਅਤੇ ਘੁਮਾਣ ਪਿੰਡ ਵਿੱਚ ਵੀ ਸੀਵਰੇਜ ਤੇ ਜਲ ਸਪਲਾਈ ਦਾ ਪ੍ਰੋਜੈਕਟ ਮੁਕੰਮਲ ਹੋਣ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਖੁਸ਼ ਹਨ ਅਤੇ ਇੱਕ ਵਾਰ ਫਿਰ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।

Share and Enjoy !

Shares

Leave a Reply

Your email address will not be published.