Raavi News # ਸਰਕਾਰੀ ਸਕੂਲ ਸੋਹੀਆਂ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ

बटाला

ਰਾਵੀ ਨਿਊਜ ਬਟਾਲਾ

ਅੱਜ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਸੋਹੀਆਂ ਬਲਾਕ ਕਾਦੀਆਂ-1 ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਡੀ.ਈ.ਓ. ਸੈਕੰ: ਸੰਧਾਵਾਲੀਆ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਸਿੱਖਿਅਤ ਅਧਿਆਪਕਾਂ ਵੱਲੋਂ ਮਿਆਰੀ ਤੇ ਬਿਹਤਰ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਫ਼ਾਇਦਾ ਲੈਣ।
 
ਇਸ ਮੌਕੇ ਪ੍ਰਾਇਮਰੀ ਤੇ ਮਿਡਲ ਸਕੂਲ ਦੇ ਵਿਦਿਆਰਥੀ ਵੱਲੋਂ ਪ੍ਰਭਾਵਸ਼ਾਲੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਮਿਡਲ ਸਕੂਲ ਇੰਚਾਰਜ ਤਰਪਿੰਦਰਪਾਲ ਸਿੰਘ ਰੰਧਾਵਾ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਇਸ ਮੌਕੇ ਬੀ.ਐਨ. ਓ. ਵਿਜੈ ਕੁਮਾਰ, ਸਰਪੰਚ ਲੱਲਾ ਜਸਪਾਲ ਸਿੰਘ, ਸਰਪੰਚ ਸੋਹੀਆਂ ਗੁਰਦੀਪ ਸਿੰਘ, ਸਰਪੰਚ ਮਠੋਲਾ ਲਖਵਿੰਦਰ ਸਿੰਘ, ਸਰਪੰਚ ਮਹਿੰਦਰ ਕੌਰ, ਬੀ.ਪੀ.ਈ.ਓ. ਪਰਲੋਕ ਸਿੰਘ, ਪੋਹਲਾ ਸਿੰਘ, ਤਰਸੇਮ ਸਿੰਘ, ਪ੍ਰਿੰਸੀਪਲ ਲਖਵਿੰਦਰ ਸਿੰਘ, ਪ੍ਰਿੰਸੀਪਲ ਕੰਵਲਜੀਤ ਕੌਰ, ਪ੍ਰਿੰਸੀਪਲ ਰਮੇਸ਼ ਲਾਲ, ਹੈੱਡ ਮਾਸਟਰ ਸਤਿੰਦਰ ਸਿੰਘ ਧਾਲੀਵਾਲ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਸਟਾਫ਼ ਮੈਂਬਰ ਰਣਜੀਤ ਸਿੰਘ, ਪਰਮਜੀਤ ਸਿੰਘ, ਜਸਬੀਰ ਕੌਰ, ਦਪਿੰਦਰ ਕੌਰ, ਗੁਲਜ਼ਾਰ ਸਿੰਘ, ਸਰਬਜੀਤ ਕੌਰ, ਬਲਰਾਜ ਸਿੰਘ ਅਤੇ ਪੜ੍ਹੋ ਪੰਜਾਬ ਟੀਮ ਹਾਜ਼ਰ ਸੀ।  

Share and Enjoy !

Shares

Leave a Reply

Your email address will not be published.