Raavi News # ਸਿਹਤ ਬਲਾਕ ਬੂਥਗੜ੍ਹ ਅਧੀਨ ਵੱਖ-ਵੱਖ ਪਿੰਡਾਂ ਵਿਚ ਲੱਗ ਰਹੇ ਹਨ ਕੈੰਪ: ਡਾ. ਜਸਕਿਰਨਦੀਪ ਕੌਰ

एस.ए.एस नगर

ਰਾਵੀ ਨਿਊਜ ਐਸ ਏ ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ)

‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਤਹਿਤ ਬੂਥਗੜ੍ਹ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਸਿਸਵਾਂ ਵਿਚ ਅੱਖਾਂ ਦੀ ਜਾਂਚ ਦਾ ਕੈੰਪ ਲਗਾਇਆ ਗਿਆl ਡਾ. ਜਸਕਿਰਨ ਨੇ ਦੱਸਿਆ ਕਿ ਅਪਥੈਲਮਿਕ ਅਫ਼ਸਰ ਰਾਜਿੰਦਰ ਸਿੰਘ ਨੇ ਕੈੰਪ ਵਿਚ ਪੁੱਜੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜੀਂਦੇ ਇਲਾਜ ਬਾਰੇ ਦੱਸਿਆl ਜ਼ਿਕਰਯੋਗ ਹੈ ਕਿ 

ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ “ਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ ਹੈl ਡਾ. ਜਸਕਿਰਨ ਮੁਤਾਬਕ ਸਿਹਤ ਬਲਾਕ ਬੂਥਗੜ੍ਹ ਅਧੀਨ ਵੱਖ ਵੱਖ ਪਿੰਡਾਂ ਵਿਚ ਅੱਖਾਂ ਦੀ ਜਾਂਚ ਦੇ ਕੈਂਪ ਲਗਾਏ ਜਾ ਰਹੇ ਹਨ , ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ। ਉਨ੍ਹਾਂ ਦਸਿਆ, “ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈl”, ਅਧਿਕਾਰੀ ਨੇ ਕਿਹਾ ਕਿ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਅਪਣੇ ਗੁਆਂਢੀਆਂ, ਰਿਸ਼ਤੇਦਾਰਾਂ ਦੋਸਤਾਂ-ਮਿੱਤਰਾਂ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦੇਣ ਤਾਕਿ ਉਹ ਇਸ ਵੱਡੀ ਸਰਕਾਰੀ ਮੁਹਿੰਮ ਨਾਲ ਲੋਕਾਂ ਦਾ ਭਲਾ ਹੋ ਸਕੇ। ਇਸ ਮੌਕੇ ਡਾ. ਵਿਕਾਸ ਰਣਦੇਵ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਸਿਹਤ ਵਰਕਰ ਜਸਵੀਰ ਸਿੰਘ ਤੇ ਹੋਰ ਮੁਲਾਜ਼ਮ ਮੌਜੂਦ ਸਨl

Share and Enjoy !

Shares

Leave a Reply

Your email address will not be published.