Raavi News # ਸੋਨੀ ਵੱਲੋਂ ਓਮੀਕਰੋਨ ਦੇ ਮੱਦੇਨਜਰ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ

पंजाब

ਰਾਵੀ ਨਿਊਜ ਅੰਮ੍ਰਿਤਸਰ,

ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੇ ਸੂਬੇ ਦੇ ਲੋਕਾਂ ਨੂੰ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਹੋਣ ਵਾਲੇ ਸੰਭਾਵੀ ਇਨਫੈਕਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਦਿਖਾਏ ਬਿਨਾਂ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਬਚਤ ਭਵਨ ਵਿਖੇ ਭਾਟੀਆ ਬਰਾਦਰੀ ਵੱਲੋਂ ਕਰਵਾਏ ਰਾਸ਼ਨ ਵੰਡ ਸਮਾਗਮ ਮੌਕੇ ਬੋਲਦੇ ਸ੍ਰੀ ਸੋਨੀ ਨੇ ਕਿਹਾ ਕਿ ਸਿਹਤ ਦੀ ਸਲਾਮਤੀ ਲਈ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਲਈ ਲੋਕ ਸਿਹਤ ਵਿਭਾਗ ਦਾ ਸਾਥ ਦੇਣ,  ਤਾਂ ਜੋ ਸੂਬਾ ਭਰ ਵਿੱਚ ਸਾਰੇ ਯੋਗ ਵਿਅਕਤੀਆਂ ਦਾ ਜਲਦ ਤੋਂ ਜਲਦ ਟੀਕਾਕਰਨ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਕੁੱਲ 2.46 ਕਰੋੜ ਯੋਗ ਆਬਾਦੀ ਵਿੱਚੋਂ 1.66 ਕਰੋੜ (80 ਫ਼ੀਸਦੀ) ਨੂੰ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਲਗਭਗ 38 ਫ਼ੀਸਦੀ ਭਾਵ 79.87 ਲੱਖ ਆਬਾਦੀ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਮੌਜੂਦਾ ਸਮੇਂ 46 ਲੱਖ ਖੁਰਾਕਾਂ ਦਾ ਸਟਾਕ ਹੈ ਅਤੇ ਮੈਡੀਕਲ/ਪੈਰਾ ਮੈਡੀਕਲ ਟੀਮਾਂ ਬਾਕੀ ਰਹਿੰਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਦੀ ਮੁਹਿੰਮ ਵਿੱਚ ਸਰਗਰਮੀ ਨਾਲ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਕਰੋਨਾ ਕੇਸਾਂ ਦਾ ਪਤਾ ਲਗਾਉਣ ਲਈ ਰੋਜਾਨਾ 30,000 ਦੇ ਕਰੀਬ ਟੈਸਟ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਵਿਭਾਗ ਨਵੇਂ ਰੂਪ ਦੇ ਫੈਲਣ ਦੀ ਕਿਸੇ ਵੀ ਸੰਭਾਵਨਾ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਵਿਭਾਗ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਸਾਜ਼ੋ-ਸਾਮਾਨ ਖਰੀਦਿਆ ਗਿਆ ਹੈ ਜਿਸ ਵਿੱਚ 12 ਲੱਖ ਰੈਪਿਡ ਐਂਟੀਜੇਨ ਕਿੱਟਾਂ, 17 ਲੱਖ ਵੀਟੀਐਮ ਟੈਸਟ ਕਿੱਟਾਂ, 20 ਜÇਲਿ੍ਹਆਂ ਲਈ ਆਰਟੀਪੀਸੀਆਰ ਲੈਬਾਂ, ਪੈਡੀਐਟਿ੍ਰਕ ਐਲ2 (790) ਅਤੇ ਐਲ 3 (324) ਬੈੱਡਾਂ ਤੋਂ ਇਲਾਵਾ ਬਾਲਗ ਐਲ 2 (3500) ਅਤੇ ਐਲ 3 (142) ਬੈੱਡ ਅਤੇ ਕੋਵਿਡ ਮਰੀਜਾਂ ਲਈ ਦਵਾਈਆਂ ਦਾ ਢੁਕਵਾਂ ਸਟਾਕ ਸ਼ਾਮਲ ਹੈ।

ਨਵੇਂ ਰੂਪ ਕਾਰਨ ਪੈਦਾ ਹੋਣ ਵਾਲੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ ਹੁਣ ਤੱਕ ਕੀਤੇ ਗਏ ਪ੍ਰਬੰਧਾਂ ‘ਤੇ ਤਸੱਲੀ ਜਾਹਰ ਕਰਦਿਆਂ ਉਪ ਮੁੱਖ ਮੰਤਰੀ ਨੇ ਸਪੱਸਟ ਤੌਰ ‘ਤੇ ਕਿਹਾ ਕਿ ਭਾਵੇਂ ਸੂਬੇ ਵਿੱਚ ਓਮੀਕਰੋਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ, ਇਸ ਲਈ ਅਸੀਂ ਇਸ ਸਬੰਧੀ ਕਿਸੇ ਵੀ ਢਿੱਲ ਨੂੰ ਸਹਿਣ ਨਹੀਂ ਕਰ ਸਕਦੇ। ਉਨ੍ਹਾਂ ਭਾਟੀਆ ਬਰਾਦਰੀ ਵੱਲੋਂ ਲੋਕ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕੀਤੀ।

 ਲੰਮੇਂ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀ ਸੇਵਾ ਕਰਦੇ ਆ ਰਹੇ ਭਾਟੀਆ ਵੈਲਫੇਅਰ ਆਰਗੋਨਾਈਜੇਸ਼ਨ ਦੇ ਪ੍ਰਧਾਨ ਅਸ਼ੋਕ ਭਾਟੀਆ ਦੀ ਅਗਵਾਈ ਵਿੱਚ 120 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਸ੍ਰੀ ਸੋਨੀ ਨੇ ਭਾਟੀਆ ਭਲਾਈ ਸੰਸਥਾ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਭਾਟੀਆ ਭਲਾਈ ਸੰਸਥਾ ਵਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਉਪ ਪ੍ਰਧਾਨ ਜਤਿੰਦਰ ਸਿੰਘ ਮੋਤੀ ਭਾਟੀਆ, ਪ੍ਰੈਸ ਸਕੱਤਰ ਗਿੰਨੀ ਭਾਟੀਆ, ਜਨਰਲ ਸੈਕਟਰੀ ਕੰਵਲਜੀਤ ਸਿੰਘ ਭਾਟੀਆ, ਪਰਮਜੀਤ ਸਿੰਘ ਚੋਪੜਾ, ਰਾਕੇਸ਼ ਭਾਟੀਆ ਵਿੱਤ ਸਕੱਤਰ, ਬਚਿੱਤਰ ਸਿੰਘ ਭਾਟੀਆ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਭਾਟੀਆ ਮੀਤ ਪ੍ਰਧਾਨ, ਗਿੰਨੀ ਭਾਟੀਆ, ਸੰਜੀਵ ਭਾਟੀਆ ਸੀਨੀਅਰ ਮੀਤ ਪ੍ਰਧਾਨ, ਗਗਨ ਭਾਟੀਆ ਸੀਨੀਅਰ ਮੀਤ ਪ੍ਰਧਾਨ, ਵਿਜੇ ਕੁਮਾਰ ਭਾਟੀਆ, ਹਰੀ ਕਿ੍ਰਸ਼ਨ ਭਾਟੀਆ, ਸ਼ਾਮ ਸੁੰਦਰ ਭਾਟੀਆ ਆਦਿ ਹਾਜਰ ਸਨ।   

Share and Enjoy !

Shares

Leave a Reply

Your email address will not be published.