Raavi News # ਹਮ ਪੇ ਐਸੇ ਭੀ ਗੁਜ਼ਰੇਗੀ ਹਮਕੋ ਮਾਲੂਮ ਨਾ ਥਾ, ਪੰਜਾਬ ਤੋਂ ਵਾਪਿਸ ਪਰਤਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਵੱਡਾ ਬਿਆਨ, ਬਠਿੰਡਾ ਏਅਰਪੋਰਟ ‘ਤੇ ਪੀਐਮ ਮੋਦੀ ਨੇ ਕਿਹਾ- ਸੀਐਮ ਨੂੰ ਧੰਨਵਾਦ ਕਹਿਣਾਂ ਕਿ ਮੈਂ ਜ਼ਿੰਦਾ ਵਾਪਸ ਆ ਸਕਿਆ

Breaking News

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ)

ਬਠਿੰਡਾ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਏ.ਐਨ.ਆਈ. ਨੂੰ ਦੱਸਿਆ ਹੈ ਕਿ ਬਠਿੰਡਾ ਹਵਾਈ ਅੱਡੇ ‘ਤੇ ਵਾਪਸੀ ‘ਤੇ ਪੀ.ਐਮ. ਮੋਦੀ ਨੇ ਉੱਥੇ ਅਧਿਕਾਰੀਆਂ ਨੂੰ ਕਿਹਾ ਕਿ “ਆਪਣੇ ਸੀ.ਐਮ. ਨੂੰ ਧੰਨਵਾਦ ਕਹਿਣਾ, ਕੀ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਵਾਪਸ ਪਰਤ ਸਕਿਆ। 

ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਵੱਡੀ ਕਮੀ ਆਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਪੰਜਾਬ ਦੇ ਫਿਰੋਜ਼ਪੁਰ ‘ਚ ਹੋਣੀ ਸੀ ਪਰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਉਨ੍ਹਾਂ ਦੇ ਕਾਫਲੇ ਨੂੰ ਸੜਕ ‘ਤੇ ਹੀ ਰੋਕ ਲਿਆ। ਇਸ ਤੋਂ ਬਾਅਦ ਏਐਨਆਈ ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਤੋਂ ਪੀਐਮ ਨਰਿੰਦਰ ਮੋਦੀ ਬਹੁਤ ਨਾਰਾਜ਼ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਅਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਨਾ ਕਿ ਮੈਂ ਜਿੰਦਾ ਹਵਾਈ ਅੱਡੇ ‘ਤੇ ਵਾਪਸ ਪਰਤ ਸਕਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਬਠਿੰਡਾ ਹਵਾਈ ਅੱਡੇ ‘ਤੇ ਵਾਪਸ ਪਰਤ ਰਹੇ ਸਨ ਤਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਸੰਦੇਸ਼ ਦਿੱਤਾ ਸੀ। ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ‘ਤੇ ਸਪੱਸ਼ਟ ਹਮਲਾ ਕੀਤਾ । ਪੀਐਮ ਮੋਦੀ ਨੇ ਕਿਹਾ ਸੀ ਕਿ ਆਪਣੇ ਸੀਐਮ ਦਾ ਧੰਨਵਾਦ ਕਰਨਾਂ ਕਿ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਵਾਪਸ ਪਰਤ ਸਕਿਆ।

ਸੁਰੱਖਿਆ ਦੀ ਖਾਮੀ ਤੋਂ ਬਾਅਦ ਉੱਠੇ 3 ਸਵਾਲ

1. ਬਠਿੰਡਾ ਤੋਂ ਮੋਦੀ ਹੈਲੀਕਾਪਟਰ ਦੀ ਬਜਾਏ ਸੜਕ ਤੋਂ ਜਾ ਰਹੇ ਸਨ। ਆਖ਼ਰੀ ਮੌਕੇ ਬਦਲੇ ਇਸ ਪ੍ਰੋਗਰਾਮ ਬਾਰੇ ਸਿਰਫ਼ ਪੰਜਾਬ ਪੁਲਿਸ ਨੂੰ ਹੀ ਪਤਾ ਸੀ। ਫਿਰ ਕਿਵੇਂ ਪੀਐਮ ਦਾ ਰਸਤਾ ਰੋਕਿਆ ਗਿਆ।

2. ਪੰਜਾਬ ਪੁਲਿਸ ਨੇ ਮੋਦੀ ਦੇ ਰਸਤੇ ‘ਤੇ ਖੜੇ ਕਿਸਾਨਾਂ ਨੂੰ ਸਮੇਂ ਸਿਰ ਕਿਉਂ ਨਹੀਂ ਹਟਾਇਆ?

3. ਜੇਕਰ ਮੋਦੀ ਦੇ ਰੂਟ ‘ਤੇ ਬੈਠੇ ਕਿਸਾਨ ਹਿੱਲਣ ਲਈ ਤਿਆਰ ਨਹੀਂ ਸਨ ਤਾਂ ਪ੍ਰਧਾਨ ਮੰਤਰੀ ਦਾ ਰੂਟ ਕਿਉਂ ਨਹੀਂ ਬਦਲਿਆ ਗਿਆ?

ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੁੱਧਵਾਰ ਨੂੰ ਪੰਜਾਬ ਦੇ ਫਿਰੋਜ਼ਪੁਰ ਵਿੱਚ ਹੋਣ ਵਾਲੀ ਪਹਿਲੀ ਰੈਲੀ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵੱਡੀ ਢਿੱਲ ਕਾਰਨ ਰੱਦ ਕਰ ਦਿੱਤਾ ਗਿਆ। ਅੱਜ ਸਵੇਰੇ ਪ੍ਰਧਾਨ ਮੰਤਰੀ ਬਠਿੰਡਾ ਪੁੱਜੇ, ਜਿੱਥੋਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਹੁਸੈਨੀਵਾਲਾ ਸਥਿਤ ਕੌਮੀ ਸ਼ਹੀਦ ਸਮਾਰਕ ‘ਤੇ ਜਾਣਾ ਸੀ। ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਤੋਂ ਲਗਭਗ 30 ਕਿਲੋਮੀਟਰ ਦੂਰ ਇੱਕ ਫਲਾਈਓਵਰ ‘ਤੇ ਪਹੁੰਚਿਆ ਤਾਂ ਪਤਾ ਲੱਗਾ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ।

ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਗ੍ਰਹਿ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਨੇ ਮੀਂਹ ਅਤੇ ਖਰਾਬ ਦਿੱਖ ਕਾਰਨ ਮੌਸਮ ਦੇ ਸਾਫ ਹੋਣ ਲਈ ਲਗਭਗ 20 ਮਿੰਟਾਂ ਤੱਕ ਇੰਤਜ਼ਾਰ ਕੀਤਾ। ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਗ੍ਰਹਿ ਮੰਤਰਾਲੇ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਜੇਪੀ ਨੱਡਾ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨਮੰਤਰੀ ਦੀ ਰੈਲੀ ਤੋਂ ਡਰੀ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਉਨ੍ਹਾਂ ਦਾ ਫ਼ੋਨ ਨਾ ਚੁੱਕਣ ਦਾ ਦੋਸ਼ ਲਾਇਆ ਹੈ। ਦੂੱਜੇ ਪਾਸੇ ਕਿਸਾਨ ਏਕਤਾ ਮੋਰਚਾ ਨੇ ਕਿਹਾ- ਅਸੀਂ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਮੋਦੀ ਦੀ ਰੈਲੀ ਰੱਦ ਹੋਣ ਦਾ ਕਾਰਨ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦਾ ਭਾਰੀ ਰੋਸ ਹੈ, ਜਿਨ੍ਹਾਂ ਨੇ ਮੋਦੀ ਨੂੰ ਨਕਾਰ ਦਿੱਤਾ ਹੈ। ਇਸ ਕਾਰਨ ਮੋਦੀ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ। ਮੋਦੀ ਦੀ ਰੈਲੀ ਵਿੱਚ ਵੀ ਬਹੁਤ ਘੱਟ ਲੋਕ ਮੌਜੂਦ ਸਨ। ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਜਬਰੀ ਰੈਲੀ ਵਿੱਚ ਭੇਜਿਆ ਗਿਆ। ਪੰਜਾਬੀਆਂ ਦੇ ਨਾਂਹ-ਪੱਖੀ ਹੁੰਗਾਰੇ ਕਾਰਨ ਮੋਦੀ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬੇ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਤੁਰੰਤ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਣਾ ਚਾਹੀਦਾ ਹੈ। ਜੇਕਰ ਤੁਸੀਂ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਨਹੀਂ ਦੇ ਸਕਦੇ ਤਾਂ ਇਹ ਕਿਹੋ ਜਿਹਾ ਸ਼ਾਸਨ ਹੈ? ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਰਾਸ਼ਟਰਪਤੀ ਰਾਜ ਜ਼ਰੂਰੀ ਹੈ। ਅਸੀਂ ਪਾਕਿਸਤਾਨ ਸਰਹੱਦ ਤੋਂ ਸਿਰਫ਼ 10 ਕਿਲੋਮੀਟਰ ਦੂਰ ਸੀ, ਫਿਰ ਵੀ ਸਰਕਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਹੀਂ ਕਰ ਸਕੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਵਿੱਖੇ ਚੋਣ ਰੈਲੀ ਕਰਨੀ ਸੀ। ਉਹ ਕਿਸਾਨੀ ਲਹਿਰ ਦੀ ਸਮਾਪਤੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਰਹੇ ਸਨ। ਮੌਸਮ ਖ਼ਰਾਬ ਹੋਣ ਕਾਰਨ ਉਹ ਸੜਕ ਰਾਹੀਂ ਬਠਿੰਡਾ ਤੋਂ ਫਿਰੋਜ਼ਪੁਰ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਦੌਰੇ ਦਾ ਵਿਰੋਧ ਵੀ ਹੋਇਆ। ਕੋਟਕਪੂਰਾ ਮੋਗਾ ਰੋਡ ਹਾਈਵੇ ਸਮੇਤ ਕਈ ਥਾਵਾਂ ‘ਤੇ ਕਿਸਾਨਾਂ ਵਲੋਂ ਭਾਜਪਾ ਵਰਕਰਾਂ ਦੀਆਂ ਬੱਸਾਂ ਰੋਕੀਆਂ ਗਈਆਂ। ਜਿਸ ਤੋਂ ਬਾਅਦ ਇਹ ਰੈਲੀ ਰੱਦ ਕਰ ਦਿੱਤੀ ਗਈ।

Share and Enjoy !

Shares

Leave a Reply

Your email address will not be published.