Raavi News # ਹਰਵਿੰਦਰਪਾਲ ਸਿੰਘ ਸ਼ਾਹਬਾਦ ਦੇ ਹੱਕ ਚ ਪਿੰਡ ਸ਼ਾਹਬਾਦ ਵਿਖੇ ਕਾਂਗਰਸੀ ਵਰਕਰਾਂ ਨੇ ਕੀਤੀ ਭਰਵੀਂ ਮੀਟਿੰਗ

बटाला

ਰਾਵੀ ਨਿਊਜ ਬਟਾਲਾ

ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਸ਼ਾਹਬਾਦ ਦੇ ਸਰਪੰਚ ਹਰਵਿੰਦਰਪਾਲ ਸਿੰਘ ਸ਼ਾਹਬਾਦ ਦੇ ਹੱਕ ਚ ਪਿੰਡ ਸ਼ਾਹਬਾਦ ਵਿਖੇ ਕਾਂਗਰਸੀ ਵਰਕਰਾਂ ਨੇ ਭਰਵੀਂ ਮੀਟਿੰਗ ਕੀਤੀ, ਜਿਸ ਵਿੱਚ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਪੁੱਜੇ ਸੀਨੀਅਰ ਕਾਂਗਰਸੀ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀਆਂ ਬਦਲਣ ਵਾਲੇ ਕੇਵਲ ਆਪਣੇ ਨਿੱਜੀ ਮਨੋਰਥਾਂ ਕਰਕੇ ਪਾਰਟੀਆਂ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਹਰਵਿੰਦਰਪਾਲ ਸਿੰਘ ਸ਼ਾਹਬਾਦ ਲੰਮੇ ਸਮੇਂ ਤੋਂ ਹਲਕੇ ਵਿਚ ਵਿਚਰ ਹਨ ਅਤੇ ਇਸ ਹਲਕੇ ਦੀ ਵਾਗਡੋਰ ਕਾਂਗਰਸ ਪਾਰਟੀ ਵੱਲੋਂ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ਦੇਣੀ ਚਾਹੀਦੀ ਹੈ। ਉਨ੍ਹਾਂ ਕਾਂਗਰਸ ਪਾਰਟੀ ਦੀ ਹਾਈਕਮਾਨ ਨੂੰ ਅਪੀਲ ਕੀਤੀ ਕਿ ਜੇਕਰ ਇਸ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਾ ਹੈ ਤੇ ਮੁੜ ਤੋਂ ਇਸ ਹਲਕੇ ਵਿੱਚ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕਰਨਾ ਹੈ ਤਾਂ ਹਰਵਿੰਦਰਪਾਲ ਸਿੰਘ ਸ਼ਾਹਬਾਦ ਤੋਂ ਇਲਾਵਾ ਕੋਈ ਵੀ ਇੰਨੇ ਵੱਡੇ ਕੱਦ ਵਾਲਾ ਆਗੂ ਨਹੀਂ ਜੋ ਮੁੜ ਤੋਂ ਇਸ ਹਲਕੇ ਦੀ ਕਮਾਂਡ ਸੰਭਾਲ ਸਕੇ। ਇਸ ਮੀਟਿੰਗ ਵਿੱਚ ਪਹੁੰਚੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਾਂਗਰਸੀ ਵਰਕਰ ਅੱਜ ਵੀ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ ਕਿਉਂਕਿ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਕਾਂਗਰਸ ਪਾਰਟੀ ਛੱਡਣਾ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਉਹ ਪਾਰਟੀ ਹੈ ਜਿਸ ਨੇ ਕਿਸਾਨੀ ਨੂੰ ਤਬਾਹ ਕਰਨ ਲਈ ਧੱਕੇ ਨਾਲ ਤਿੰਨ ਖੇਤੀ ਕਾਨੂੰਨ ਥੋਪੇ ਸਨ ਅਤੇ ਕਿਸਾਨੀ ਅੰਦੋਲਨ ਦੌਰਾਨ 700 ਤੋਂ ਵਧੇਰੇ ਕਿਸਾਨ ਭਾਜਪਾ ਦੇ ਕਾਰਨ ਸ਼ਹੀਦ ਹੋਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਕਾਂਗਰਸੀ ਵਰਕਰ ਕਾਂਗਰਸ ਪਾਰਟੀ ਨਾਲ ਖੜ੍ਹਨਗੇ ਨਾ ਕਿ ਕਿਸੇ ਹੋਰ ਪਾਰਟੀ ਨਾਲ ਜਾਂ ਕਿਸੇ ਆਗੂ ਨਾਲ। ਇਸ ਮੌਕੇ ਸਾਬਕਾ ਸਰਪੰਚ ਗੁਰਦਾਸ ਸਿੰਘ, ਮੁਖਵੰਤ ਸਿੰਘ ਮੰਡੀ ਬੋਰਡ ਡਾਇਰੈਕਟਰ, ਜਸਵੰਤ ਸਿੰਘ ਕਾਹਲੋਂ, ਅਜਵਿੰਦਰ ਸਿੰਘ ਕਾਹਲੋਂ, ਅਜੈਬ  ਸਿੰਘ, ਮੋਹਣ ਸਿੰਘ, ਮਨਜੀਤ ਸਿੰਘ, ਬਿਕਰਮਜੀਤ ਸਿੰਘ ਕਾਹਲੋਂ, ਅਜੈਬ ਸਿੰਘ, ਹਰਜਿੰਦਰ ਸਿੰਘ, ਅਜੀਤ ਸਿੰਘ, ਨਿਸ਼ਾਨ ਸਿੰਘ, ਦੀਪਕ ਮਸੀਹ, ਦੇਸ ਰਾਜਾ  ਮੈਂਬਰ ਪੰਚਾਇਤ, ਮਨਪ੍ਰੀਤ ਸਿੰਘ, ਸੁਰਿੰਦਰ ਹੈਪੀ, ਲਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ  ਹਾਜ਼ਰ ਸਨ।

Share and Enjoy !

Shares

Leave a Reply

Your email address will not be published.