ਰਾਵੀ ਨਿਊਜ ਗੁਰਦਾਸਪੁਰ
ਗੁਰਦਾਸਪੁਰ ਦੇ ਵਾਰਡ ਨੰਬਰ 9 ਵਿੱਚ ਅਕਾਲੀ ਦਲ-ਬਸਪਾ ਗੱਠਜੋੜ ਦੀ ਇੱਕ ਚੋਣ ਮੀਟਿੰਗ ਹੋਈ ਜਿਸ ਦਾ ਆਯੋਜਨ ਨੌਜਵਾਨ ਅਕਾਲੀ ਵਰਕਰ ਜੰਗੀ ਔਜਲਾ ਵੱਲੋਂ ਕੀਤਾ ਗਿਆ । ਇਸ ਚੋਣ ਮੀਟਿੰਗ ਵਿੱਚ ਨੌਜਵਾਨ ਅਕਾਲੀ ਨੇਤਾ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ । ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਰਜੋਤ ਸਿੰਘ ਬੱਬੇਹਾਲੀ ਨੇ ਕਿਹਾ ਕਿ ਪੰਜਾਬ ਬਹੁਤ ਜਲਦ ਕਾਂਗਰਸ ਤੋਂ ਮੁਕਤ ਹੋਣ ਜਾ ਰਿਹਾ ਹੈ । ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ । ਕਾਂਗਰਸੀ ਕੋਲ ਚੋਣ ਲੜਨ ਦਾ ਕੋਈ ਮੁੱਦਾ ਨਹੀਂ ਹੈ ਅਤੇ ਪਿਛਲੇ ਪੰਜ ਸਾਲ ਸੂਬੇ ਦੇ ਲੋਕਾਂ ਤੇ ਲਗਾਤਾਰ ਤਸ਼ੱਦਦ ਹੋਇਆ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਦਾ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਇਹ ਸਾਬਤ ਕਰਦਾ ਹੈ ਕਿ ਸੂਬੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸਰਕਾਰ ਬਣੇਗੀ । ਇਸ ਮੌਕੇ ਮੌਜੂਦ ਅਕਾਲੀ-ਬਸਪਾ ਵਰਕਰਾਂ ਨੇ ਯਕੀਨ ਦੁਆਇਆ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੂੰ ਜੇਤੂ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ । ਇਸ ਮੌਕੇ ਯੂਥ ਅਕਾਲੀ ਦਲ ਪ੍ਰਧਾਨ ਗੁਲਸ਼ਨ ਸੈਣੀ, ਬੌਬੀ ਮਹਾਜਨ, ਰਮੇਸ਼ ਲਾਲ ਔਜਲਾ, ਵੀ ਮੌਜੂਦ ਸਨ ।