Raavi News # ਐੱਸ.ਐੱਸ.ਪੀ. ਬਟਾਲਾ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜਾ, ਬਟਾਲਾ ਪੁਲਿਸ ਸਮੁੱਚੀ ਚੋਣ ਪ੍ਰੀਕ੍ਰਿਆ ਨੂੰ ਅਮਨ-ਪੂਰਵਕ ਨੇਪਰੇ ਚਾੜਨ ਲਈ ਵਚਨਬੱਧ – ਐੱਸ.ਐੱਸ.ਪੀ. ਬਟਾਲਾ.

चुनाव अखाड़ा 2022 बटाला

ਰਾਵੀ ਨਿਊਜ ਬਟਾਲਾ

ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਵਿਧਾਨ ਸਭਾ ਚੋਣਾਂ ਨੂੰ ਅਮਨ-ਸ਼ਾਂਤੀ ਤੇ ਨਿਰਪੱਖ ਮਹੌਲ ਵਿੱਚ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਇਸਦੇ ਨਾਲ ਹੀ ਸੁਰੱਖਿਆ ਫੋਰਸਾਂ ਵੱਲੋਂ ਈ.ਵੀ.ਐੱਮ ਦੇ ਸਟੋਰੇਜ ਸੈਂਟਰਾਂ (ਸਟਰਾਂਗ ਰੂਮ) ਦੀ ਵੀ ਨਿਗਰਾਨੀ ਹਰ ਸਮੇਂ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ. ਬਟਾਲਾ ਸ੍ਰੀ ਗੌਰਵ ਤੂਰਾ (ਆਈ.ਪੀ.ਐੱਸ) ਵੱਲੋਂ ਅੱਜ ਬਟਾਲਾ ਵਿਖੇ ਈ.ਵੀ.ਐੱਮ. ਮਸ਼ੀਨਾਂ ਦੇ ਸਟਰਾਂਗ ਰੂਮਜ਼ ਦੀ ਸੁਰੱਖਿਆ ਦਾ ਜਾਇਜਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਸੁਰੱਖਿਆ ਦਸਤੇ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਸੁਰੱਖਿਆ ਅਮਲੇ ਨੂੰ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ। ਐੱਸ.ਐੱਸ.ਪੀ. ਬਟਾਲਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਜ਼ਾਹਰ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਸਮੁੱਚੀ ਚੋਣ ਪ੍ਰੀਕ੍ਰਿਆ ਨੂੰ ਅਮਨ-ਪੂਰਵਕ ਨੇਪਰੇ ਚਾੜਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਅਤੇ ਹਰ ਵਿਅਕਤੀ ਉੱਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਚੋਣਾਂ ਪੂਰੀ ਤਰਾਂ ਸ਼ਾਂਤਮਈ ਮਾਹੌਲ ਵਿੱਚ ਸੰਪਨ ਹੋਣਗੀਆਂ।

Share and Enjoy !

Shares

Leave a Reply

Your email address will not be published.