Raavi News # ਜ਼ਿਲ੍ਹੇ ਅੰਦਰ 20 ਲੱਖ 59 ਹਜ਼ਾਰ 658 ਦੇ ਲੋਕਾਂ ਦੇ ਲੱਗ ਚੁੱਕੀ ਹੈ ਵੈਕਸ਼ੀਨ

गुरदासपुर आसपास

ਰਾਵੀ ਨਿਊਜ ਗੁਰਦਾਸਪੁਰ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਅੰਦਰ ਕੋਵਿਡ-19 ਮਹਾਂਮਾਰੀ ਦੇ ਖਤਰੇ ਅਤੇ ਤੀਸਰੀ ਲਹਿਰ ਓਮੀਕਰੋਨ ਦੇ ਮੱਦੇਨਜ਼ਰ ਇਸ ਬਿਮਾਰੀ ਤੋਂ ਬਚਾਅ ਲਈ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਵਿਸ਼ੇਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਘਰ –ਘਰ ਜਾ ਕੇ ਵੈਕਸ਼ੀਨ ਲਗਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਨਾਂ ਲੋਕਾਂ ਵਲੋਂ ਅਜੇ ਤਕ ਆਪਣੀ ਪਹਿਲੀ ਜਾਂ ਨਿਰਧਾਰਤ ਸਮੇਂ ਤੋਂ ਬਾਅਦ ਦੂਜੀ ਵੈਕਸੀਨ ਨਹੀ ਲਵਾਈ, ਉਹ ਵੈਕਸੀਨ ਲਗਵਾ ਲੈਣ। ਉਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵੈਕਸੀਨ ਲਗਵਾਉਣ ਵਿਚ ਅਣਗਹਿਲੀ ਜਾਂ ਦੇਰੀ ਨਾ ਕੀਤੀ ਜਾਵੇ, ਤਾਂ ਜੋ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਯੋਗ ਵੋਟਰਾਂ ਦੀ 100 ਫੀਸਦ ਵੋਟਿੰਗ ਹੋ ਸਕੇ। ਹਰੇਕ ਵਿਧਾਨ ਵਿਧਾਨ ਸਭਾ ਹਲਕੇ ਅੰਦਰ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਵਲੋਂ ਤੇਜ਼ੀ ਨਾਲ ਮੁਹਿੰਮ ਵਿੱਢੀ ਗਈ ਹੈ ਅਤੇ ਖਾਸਕਰਕੇ ਜਿਥੇ ਵੈਕੀਨ ਘੱਟ ਲੱਗ ਹੈ, ਓਥੇ ਵਾਧੂ ਟੀਮਾਂ ਲਗਾ ਕੇ ਵੈਕੀਸਨ ਲਗਾਈ ਜਾ ਰਹੀ ਹੈ, ਤੋਾਂ ਜੋ ਕੋਈ ਯੋਗ ਵਿਅਕਤੀ ਵੈਕਸੀਨ ਲਗਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨਾਂ ਕਿਹਾ ਕਿ ਆਪਣੀ, ਆਪਣੇ ਪਰਿਵਾਰ ਤੇ ਆਲੇ-ਦੁਆਲੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵੈਕਸੀਨ ਲਗਵਾਉਣ ਵਿਚ ਲਾਪਰਵਾਹੀ ਨਾ ਵਰਤੀ ਜਾਵੇ।             ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਅਰਵਿੰਦ ਮਨਚੰਦਾ ਨੇ ਦੱਸਿਆ ਕਿ ਜਿਲੇ ਅੰਦਰ 20 ਲੱਖ 59 ਹਜਾਰ 658 ਲੋਕਾਂ ਦੇ ਵੈਕਸ਼ੀਨ ਲੱਗ ਚੁੱਕੀ ਹੈ। ਜਿਸ ਵਿਚ 11 ਲੱਖ 56 ਹਜ਼ਾਰ 144 ਪਹਿਲੀ ਡੋਜ਼ ਅਤੇ 8 ਲੱਖ 90 ਹਜ਼ਾਰ 231 ਨੂੰ ਦੋਵੇਂ ਡੋਜ਼ਾ ਲੱਗ ਚੁੱਕੀਆਂ ਹਨ। ਇਸ ਤੋਂ ਇਲਾਵਾ 13 ਹਜ਼ਾਰ 283 ਲੋਕਾਂ ਦੇ ਪ੍ਰੀਕਾਸ਼ਨ ਡੋਜ਼ (ਬੂਸਟਰ) ਡੋਜ਼ ਵੀ ਲੱਗ ਚੁੱਕੀ ਹੈ।

Leave a Reply

Your email address will not be published.