ਰਾਵੀ ਨਿਊਜ ਗੁਰਦਾਸਪੁਰ
ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਨ ਵੱਲੋਂ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੂੰ ਪਾਰਟੀ ਦਾ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ । ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੇ ਜਾਣ ਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ । ਦੱਸਣਯੋਗ ਹੈ ਕਿ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਲਗਾਤਾਰ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਜੇਤੂ ਰਹੇ ਅਤੇ ਦਸ ਸਾਲ ਦੇ ਵਿਧਾਇਕ ਦੇ ਕਾਰਜਕਾਲ ਦੌਰਾਨ ਉਹ ਮੁੱਖ ਸੰਸਦੀ ਸਕੱਤਰ ਦੇ ਅਹੁਦੇ ਤੇ ਵੀ ਰਹੇ । ਪ੍ਰਭਾਵਸ਼ਾਲੀ ਸ਼ਖ਼ਸੀਅਤ ਦੇ ਮਾਲਕ ਗੁਰਬਚਨ ਸਿੰਘ ਬੱਬੇਹਾਲੀ ਬਾਰੇ ਇਹ ਦੱਸਣਾ ਵੀ ਬਣਦਾ ਹੈ ਕਿ ਉਹ ਵਧੀਆ ਬੁਲਾਰੇ ਹੋਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸਿਹਤਮੰਦ ਜ਼ਿੰਦਗੀ ਦੇ ਨੁਕਤੇ ਅਪਣਾਉਣ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਸਟਾਰ ਪ੍ਰਚਾਰਕ ਦੇ ਯੋਗ ਸਮਝਿਆ । ਉਨ੍ਹਾਂ ਕਿਹਾ ਕਿ ਸਮਰਥਕਾਂ ਦੇ ਅਥਾਹ ਪਿਆਰ ਸਦਕਾ ਅਕਾਲੀ ਦਲ ਦੀ ਮਜ਼ਬੂਤੀ ਬੁਲੰਦੀਆਂ ਛੂਹ ਰਹੀ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਬਦਲੇ ਦੀ ਰਾਜਨੀਤੀ ਵਿੱਚ ਯਕੀਨ ਨਹੀਂ ਕਰਦਾ ਅਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ।