Raavi News # ਅੰਮ੍ਰਿਤਸਰ ਪੂਰਬੀ ਵਿਚ ਕਾਂਗਰਸ ਨੁੰ ਵੱਡਾ ਝਟਕਾ : ਪੰਜ ਦਹਾਕਿਆਂ ਤੋਂ ਕਾਂਗਰਸ ਦੇ ਆਗੂ ਰਹੇ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਸੋਹਲ ਸਾਥੀਆਂ ਸਮੇਤ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਹੋਏ ਸ਼ਾਮਲ

चुनाव अखाड़ा 2022

ਰਾਵੀ ਨਿਊਜ ਅੰਮ੍ਰਿਤਸਰ

ਅੰਮ੍ਰਿਤਸਰ ਪੂਰਬੀ ਹਲਕੇ ਵਿਚ ਕਾਂਗਰਸ ਨੁੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਪੰਜ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੇ ਆਗੂ ਰਹੇ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਸਰਦਾਰ ਗੁਰਚਰਨ ਸਿੰਘ ਸੋਹਲ ਆਪਣੇ ਸਾਥੀਆਂ ਸਮੇਤ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸਰਦਾਰ ਸੋਹਲ ਦੇ ਨਾਲ ਉਹਨਾਂ ਦੇ ਸਾਥੀ ਜੋਗਿੰਦਰ ਖਾਨੋਕ, ਸਨੀ ਸੋਢੀ, ਲਾਡੀ ਪਟਵਾਰੀ, ਸਮਿੰਦਰ ਤੇ ਸਹਿਦੇਵ ਵੀ ਵਾਰਡ ਨੰਬਰ 26 ਵਿਚ ਹੋਏ ਇਕ ਪ੍ਰੋਗਰਾਮ ਦੌਰਾਨ ਅਕਾਲੀ ਦਲ ਵਿਚ ਸ਼ਾਮਲ ਹੋਏ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਇਹਨਾਂ ਸਰਦਾਰ ਸੋਹਲ ਤੇ ਉਹਨਾਂ ਦੇ ਸਾਥੀਆਂ ਨੁੰ ਅਕਾਲੀ ਦਲ ਵਿਚ ਸ਼ਾਮਲ ਹੋਣ ‘ਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਤੇ ਉਹਨਾਂ ਨੁੰ ਭਰੋਸਾ ਦੁਆਇਆ ਕਿ ਪਾਰਟੀ ਵਿਚ ਉਹਨਾਂ ਨੁੰ ਪੂਰਾ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਸਰਦਾਰ ਸੋਹਲ ਨੇ ਕਿਹਾ ਕਿ ਉਹਨਾਂ ਨੁੰ ਬਹੁਤ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਸਾਰੀ ਪੰਜਾਬ ਕਾਂਗਰਸ ਦੀ ਤਾਂ ਗੱਲ ਛੱਡੋ ਹਲਕੇ ਵਿਚਲੇ ਹੀ ਕਾਂਗਰਸੀ ਆਗੂਆਂ ਦੀ ਕੋਈ ਬਾਤ ਨਹੀਂ ਪੁੱਛੀ। ਉਹਨਾਂ ਕਿਹਾ ਕਿ ਜੋ ਹਾਲਾਤ ਅੱਜ ਬਣੇ ਹੋਏ ਹਨ, ਉਹਨਾਂ ਵਿਚ  ਪੰਜਾਬ ਸਿਰਫ ਅਕਾਲੀ ਦਲ ਦੇ ਹੱਥ ਵਿਚ ਸੁਰੱਖਿਅਤ ਹੈ, ਇਸ ਲਈ ਉਹ ਅੱਜ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ।

ਸਰਦਾਰ ਮਜੀਠੀਆ ਨੇ ਇਸ ਮੌਕੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਨੁੰ ਫਿਰਕੂ ਲੀਹਾਂ ‘ਤੇ ਵੰਡਣ ਦੀ ਕੋਝੀ ਹਰਕਤ ਕਰ ਰਹੇ ਹਨ, ਇਸ ਲਈ ਉਹਨਾਂ ਸੀਨੀਅਰ ਕਾਂਗਰਸੀ ਆਗੂ ਸ੍ਰੀ ਸੁਨੀਲ ਜਾਖੜ ਨੁੰ ਇਸ ਕਰ ਕੇ ਮੁੱਖ ਮੰਤਰੀ ਨਹੀਂ ਬਣਨ ਦਿੱਤਾ ਕਿਉਂਕਿ ਉਹ ਹਿੰਦੂ ਹਨ।  ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸਿੱਧੂ ਤਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਵੀ ਇਸ ਕਰ ਕੇ ਨਫਰਤ ਕਰਦੇ ਹਨ ਕਿਉਂਕਿ ਉਹ ਦਲਿਤ ਹਨ। ਇਹੀ ਵਤੀਰਾ ਉਹਨਾਂ ਦਾ ਹੋਰ ਘੱਟ ਗਿਣਤੀਆਂ ਪ੍ਰਤੀ ਹੈ।

ਉਹਨਾਂ ਕਿਹਾ ਕਿ ਸਭ ਤੋਂ ਮੰਦਭਾਗੀ ਗੱਲ ਇਹ ਹੈ ਕਿ ਪੰਜਾਬ ਮਾਡਲ ਪੰਜਾਬ ਮਾਡਲ ਦੀ ਦੁਹਾਈ ਦੇ ਕੇ ਪੰਜਾਬ ਦੇ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਕਰਨ ਵਾਲੇ ਨਵਜੋਤ ਸਿੱਧੂ ਨੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਦਾ ਬੇੜਾ ਗਰਕ ਕਰ ਰੱਖਿਆ ਹੈ। ਉਹਨਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਹਲਕੇ ਵਿਚ ਆ ਕੇ ਵੇਖਣ ਕਿ ਸਿੱਧੂ ਦੇ ਮਾਡਲ ਦਾ ਇਥੇ ਕੀ ਹਾਲ ਹੈ ਜਿਥੇ ਲੋਕ ਬੁਨਿਆਦੀ ਸਹੂਲਤਾਂ ਨੁੰ ਤਰਸ ਰਹੇ ਹਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਹੁਣ ਮੌਜੂਦਾ ਚੋਣਾਂ ਤੋਂ ਬਾਅਦ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਇਸ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ, ਉਹਨਾਂ ਨੁੰ ਬੁਨਿਆਦੀ ਸਹੂਲਤਾ ਪ੍ਰਦਾਨ ਕੀਤੀਆਂ ਜਾਣਗੀਆ ਤੇ ਹਲਕੇ ਨੁੰ ਨਮੁਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ।
ਸਿੱਧੂ ਵਾਰ ਵਾਰ ਪੰਜਾਬ ਮਾਡਲ ਦੀ ਗੱਲ ਕਰਦਾ ਹੈ ਤੇਲੋਕ ਆ ਕੇ ਅੰਮ੍ਰਿਤਸਰ ਪੂਰਬੀ ਵਿਚ ਆ ਕੇ ਵੇਖਣ ਕਿ ਹਲਕੇ ਵਿਚ ਮਾਡਲ ਦਾ ਕੀ ਹਾਲ ਹੈ।

Share and Enjoy !

Shares

Leave a Reply

Your email address will not be published.