Raavi News # ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

Breaking News पंजाब

ਰਾਵੀ ਨਿਊਜ ਚੰਡੀਗੜ੍ਹ

ਵਿਧਾਨ ਸਭਾ ਚੋਣਾਂ  ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ, 2022  ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿੱਚ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ।  ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।   

Share and Enjoy !

Shares

Leave a Reply

Your email address will not be published.