Raavi News # ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਬੇਟੀ ਸੁਖਮਨੀ ਬਾਜਵਾ ਨੇ ਕੀਤਾ ਚੋਣ ਪ੍ਰਚਾਰ

चुनाव अखाड़ा 2022

ਰਾਵੀ ਨਿਊਜ ਬਟਾਲਾ

ਅੱਜ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਬੇਟੀ ਸੁਖਮਨੀ ਬਾਜਵਾ ਵੱਲੋਂ ਵਾਰਡ ਨੰ. 40 ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਸੁਖਮਨੀ ਬਾਜਵਾ ਨੇ ਕਿਹਾ ਕਿ ਭਾਜਪਾ ਹੀ ਇਕ ਮਾਤਰ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦਾ ਦਿਲ ਜਿੱਤਿਆ ਹੈ, ਉਸ ਨਾਲ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ’ਚ ਵੀ ਬਾਜਵਾ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ।  ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਹੀ ਪੰਜਾਬ ਦਾ ਭਵਿੱਖ ਬਦਲ ਸਕਦੀ ਹੈ ਅਤੇ ਪੰਜਾਬ ਨੂੰ ਦੋਬਾਰਾ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਵਾਸੀਆਂ ਵੱਲੋਂ ਭਾਜਪਾ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਇਸ ਵਾਰ ਭਾਜਪਾ ਨੂੰ ਵੋਟ ਪਾ ਕੇ ਫਤਹਿਜੰਗ ਸਿੰਘ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਉਂਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਹਲਕਾ ਬਟਾਲਾ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਬੇਹਤਰ ਸਹੂਲਤਾ ਮੁੱਹਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ’ਚ ਉਪਰ ਚੁੱਕਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਸੁਰੇਸ਼ ਭਾਟੀਆ, ਵਿਕਾਸ ਸ਼ਰਮਾ, ਰਾਜੀਵ ਕਾਲੀਆ, ਭਵਾਨੀ ਸਾਨਨ, ਜੀਵਨ ਗੁਪਤਾ, ਸੋਨੀ ਭਾਟੀਆ, ਮਨੀਸ਼ ਅਗਰਵਾਲ, ਸੋਨੂੰ ਮਹਾਜਨ, ਦੀਪਕ ਭਾਟੀਆ, ਅਭਿਨਵ ਮਲਹੋਤਰਾ, ਨਰਿੰਦਰ ਤਿ੍ਰਪਾਠੀ ਆਦਿ ਹਾਜ਼ਰ ਸਨ।    

Share and Enjoy !

Shares

Leave a Reply

Your email address will not be published.