Raavi News # ਸ਼ਿਵ ਸੈਨਾ ਭਾਰਤ ਨੇ ਦੇ ਉਮੀਦਵਾਰ ਓਮ ਪ੍ਰਕਾਸ਼ ਸ਼ਰਮਾ ਨੇ ਫਤਹਿ ਬਾਜਵਾ ਨੂੰ ਦਿੱਤਾ ਸਮਰਥਨ

चुनाव अखाड़ा 2022

ਰਾਵੀ ਨਿਊਜ ਬਟਾਲਾ

ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸ਼ਿਵ ਸੈਨਾ ਭਾਰਤ ਦੇ ਉਮੀਦਵਾਰ ਓਮ ਪ੍ਰਕਾਸ਼ ਸ਼ਰਮਾ ਨੇ ਫਤਹਿਜੰਗ ਸਿੰਘ ਬਾਜਵਾ ਦੇ ਹੱਕ ’ਚ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਆਯੋਜਿਤ ਕੀਤੇ ਗਏ ਇਕ ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਸਮੇਂ ਲੋਕਾਂ ਦੇ ਦਿਲਾਂ ’ਤੇ ਰਾਜ ਕਰ ਰਹੀ ਹੈ ਕਿਉਂਕਿ ਭਾਜਪਾ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਦੀ ਆਵਾਜ ਨੂੰ ਬੁਲੰਦ ਕਰਦੇ ਹੋਏ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੂੰ ਹਲਕੇ ਦੇ ਲੋਕਾਂ ਵਲੋਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ, ਉਸ ਨਾਲ ਸਾਫ ਜਾਹਿਰ ਹੁੰਦਾ ਹੈ ਕਿ ਲੋਕ ਇਸ ਵਾਰ ਵਿਰੋਧੀ ਪਾਰਟੀਆਂ ਦੇ ਝਾਂਸੇ ’ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਧੋਖੇ ’ਚ ਰੱਖਦੇ ਹੋਏ ਸਿਰਫ ਤੇ ਸਿਰਫ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਭਾਜਪਾ ਨੂੰ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ਭਾਜਪਾ ਦੀ ਸਰਕਾਰ ਬਣਾਉਣਗੇ। ਫਤਹਿਜੰਗ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਸਮਰਥਨ ਦੇਣ ਲਈ ਸ਼ਿਵ ਸੈਨਾ ਭਾਰਤ ਦੇ ਉਮੀਦਵਾਰ ਤੇ ਰਾਸ਼ਟਰੀ ਪ੍ਰਧਾਨ ਓਮ ਪ੍ਰਕਾਸ਼ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਲਾਡੀ, ਐਡ. ਰਵਿੰਦਰ ਸ਼ਰਮਾ, ਇੰਦਰ ਸੇਖੜੀ, ਨਰੇਸ਼ ਮਹਾਜਨ, ਅਜੇ ਰਿਸ਼ੀ ਰਿੰਕੂ, ਸੁਰੇਸ਼ ਮਹਾਜਨ, ਅਵਤਾਰ ਸਿੰਘ, ਰੰਜਨ ਮਲਹੋਤਰਾ ਸਮੇਤ ਵੱਡੀ ਗਿਣਤੀ ’ਚ ਸ਼ਿਵ ਸੈਨਾ ਦੇ ਆਗੂ ਤੇ ਲੋਕ ਹਾਜ਼ਰ ਸਨ।

Share and Enjoy !

Shares

Leave a Reply

Your email address will not be published.