ਰਾਵੀ ਨਿਊਜ ਗੁਰਦਾਸਪੁਰ
ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਚੋਣ ਬੈਠਕ ਪਿੰਡ ਲੱਖੋਵਾਲ ਵਿੱਚ ਹੋਈ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਪਿਛਲੇ ਪੰਜ ਸਾਲ ਦੌਰਾਨ ਹਲਕੇ ਵਿੱਚ ਕਾਂਗਰਸ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਵੋਟਰਾਂ ਨੇ ਕਮਰ ਕੱਸ ਲਈ ਹੈ ਅਤੇ ਬੇਸਬਰੀ ਨਾਲ ਵੋਟਾਂ ਦੀ ਉਡੀਕ ਕਰ ਰਹੇ ਹਨ । ਕਾਂਗਰਸੀ ਆਪਣਾ ਸਿੰਘਾਸਣ ਡਗਮਗਾਉਂਦਾ ਵੇਖ ਵਿਕਾਸ ਕੰਮਾਂ ਦੇ ਝੂਠੇ ਦਾਅਵੇ ਕਰ ਰਹੇ ਹਨ । ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਵਰਕਰ ਧੜਾਧੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ । ਵੱਖ-ਵੱਖ ਵਰਗਾਂ ਦਾ ਸਮਰਥਨ ਵੀ ਅਕਾਲੀ ਦਲ ਨੂੰ ਮਿਲ ਰਿਹਾ ਹੈ । ਇਸ ਮੌਕੇ ਮੌਜੂਦ ਅਕਾਲੀ-ਬਸਪਾ ਵਰਕਰਾਂ ਨੇ ਭਰੋਸਾ ਦੁਆਇਆ ਕਿ ਗੱਠਜੋੜ ਨੂੰ ਜੇਤੂ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਵਿੱਚ ਸਰਕਾਰ ਕਾਇਮ ਹੋਵੇਗੀ ਜੋ ਸੂਬੇ ਦੀ ਖ਼ੁਸ਼ਹਾਲੀ ਦਾ ਰਾਹ ਖੋਲ੍ਹੇਗੀ । ਇਸ ਮੌਕੇ ਸਾਬਕਾ ਸਰਪੰਚ ਪ੍ਰੇਮ ਲਾਲ, ਬਿਕਰਮਜੀਤ ਸਿੰਘ, ਚਰਨਜੀਤ ਸਿੰਘ, ਸਤਪਾਲ, ਨਰਿੰਦਰ ਸਿੰਘ, ਹਰਿੰਦਰ ਸਿੰਘ, ਜਸਵੰਤ ਸਿੰਘ, ਕੁਲਵੰਤ ਰਾਜ, ਜਸਵੰਤ ਸਿੰਘ ਜੱਸਾ ਆਦਿ ਵੀ ਮੌਜੂਦ ਸਨ ।