Raavi News # ਅਕਾਲੀ ਦਲ ਤੇ ਬਸਪਾ ਸਰਕਾਰ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰੇਗੀ : ਸੁਖਬੀਰ ਸਿੰਘ ਬਾਦਲ

एस.ए.एस नगर चंडीगढ़ पंजाब

ਰਾਵੀ ਨਿਊਜ ਮੁਹਾਲੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਸੱਤਾ ਵਿਚ ਆਉਣ ’ਤੇ ਸਰਕਾਰ ਸਰਕਾਰੀ ਮੁਲਾਜ਼ਮਾਂ ਲਈ 2004 ਤੋਂ ਪਹਿਲਾਂ ਵਾਲੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇਗੀ। ਇਥੇ ਪਾਰਟੀ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੇ ਹੱਕ ਵਿਚ ਇਕ ਪ੍ਰਭਾਵਸ਼ਾਲੀ ਰੈਲੀ  ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਸਰਕਾਰੀ ਮੁਲਾਜ਼ਮਾਂ ਦੀ ਮੰਗ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਵਚਨਬੱਧ ਹਾਂ। ਅਸੀਂ ਸਰਕਾਰ ਬਣਨ ਦੇ ਤੁਰੰਤ ਬਾਅਦ ਇਹ ਸਕੀਮ ਲਾਗੂ ਕਰਨ ’ਤੇ ਪੈਣ ਵਾਲੇ ਵਿੱਤੀ ਪ੍ਰਭਾਵ ਦਾ ਹਿਸਾਬ ਕਿਤਾਬ ਲਗਾ ਲਿਆ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਅਸੀਂ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਵੀ ਦੂਰ ਕਰਾਂਗੇ ਅਤੇ ਸਾਰੇ ਠੇਕਾ ਮੁਲਾਜ਼ਮ ਵੀ ਰੈਗੂਲਰ ਕੀਤੇ ਜਾਣਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਮੁਲਾਜ਼ਮ ਭਲਾਈ ਬੋਰਡ ਬਣਾਉਣ ਲਈ ਵੀ ਵਚਨਬੱਧ ਹੈ ਜੋ ਕਿ ਸਰਕਾਰੀ ਮੁਲਾਜ਼ਮਾਂ ਦੇ ਸਾਰੇ ਲਟਕਦੇ ਮਸਲੇ ਚੁੱਕੇਗਾ ਅਤੇ ਇਹ ਛੇਤੀ ਤੋਂ ਛੇਤੀ ਹੱਲ ਕੀਤੇ ਜਾਣਗੇ। ਉਹਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਅਕਾਲੀ ਦਲ ’ਤੇ ਵਿਸ਼ਵਾਸ ਕਰਨਾ ਚਾਹੀਦਾ ਹੈ ਜਿਸਨੇ ਪਹਿਲਾਂ ਵੀ ਵੱਖ ਵੱਖ ਤਨਖਾਹ ਕਮਿਸ਼ਨ ਲਾਗੂ ਕਰਨ ਸਮੇਤ ਮੁਲਾਜ਼ਮਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਥਾਨਕ ਵਿਧਾਇਕ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਲੋਕਾਂ ਨੂੰ ਲੁੱਟਿਆ ਅਤੇ ਸਿਹਤ ਮੰਤਰੀ ਵਜੋਂ ਵੈਕਸੀਨ ਤੇ ਕੋਰੋਨਾ ਕਿੱਟਾਂ ਵਿਚ ਬਹੁ ਕਰੋੜੀ ਘਪਲਾ ਕੀਤਾ ਹੈ। ਉਹਨਾਂ ਕਿਹਾ ਕਿ ਸਿੱਧੂ ਨੇ ਮੁਹਾਲੀ ਦੇ ਵਿਕਾਸ ਦੀ ਭੋਰਾ ਪਰਵਾਹ ਨਹੀਂ ਕੀਤੀ ਤੇ ਸ਼ਹਿਰ ਵਿਚ ਕੌਮਾਂਤਰੀ ਹਵਾਈ ਅੱਡਾ, ਆਈਟੀ ਪਾਰਕ, ਆਈ ਐਸ ਬੀ ਅਤੇ ਵਿਸ਼ਵ ਪੱਧਰੀ ਸੜਕਾਂ ਸਮੇਤ ਜੋ ਵੀ ਵਿਕਾਸ ਹੋਇਆ, ਉਹ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਹੋਇਆ। ਲੋਕਾਂ ਨੂੰ ਆਮ ਆਦਮੀ ਪਾਰਟੀ ਅਤੇ ਇਸਦੀਆਂ ਝੂਠੀਆਂ ਗਰੰਟੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਹ ਦਾਅਵਾ ਕੀਤਾ ਸੀ ਕਿ ਉਹ ਸਾਧਾਰਣ ਬੰਦਿਆਂ ਨੁੰ ਟਿਕਟਾਂ ਦੇਵੇਗੀ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਇਸਦੇ ਸਭ ਤੋਂ ਵੱਧ ਬੋਲੀ ਲਾਉਣ ਵਾਲਿਆਂ ਨੁੰ ਟਿਕਟਾਂ ਵੇਚ ਦਿੱਤੀਆਂ ਅਤੇ 65 ਟਿਕਟਾਂ ਦਲ ਬਦਲੂਆਂ ਨੁੰ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਮੁਹਾਲੀ ਦੀ ਟਿਕਟ ਵੀ ਪ੍ਰਾਪਰਟੀ ਕਾਰੋਬਾਰੀ ਕੁਲਵੰਤ ਸਿੰਘ ਨੂੰ ਵੇਚੀ ਗਈ ਜਿਸਨੇ  ਹਮੇਸ਼ਾ ਮੌਕਾਪ੍ਰਸਤੀ ਦੀ ਸਿਆਸਤ ਕੀਤੀ ਤੇ ਕਦੇ ਇਕ ਪਾਰਟੀ ਤੇ ਕਦੇ ਦੂਜੀ ਪਾਰਟੀ ਵਿਚ ਸ਼ਾਮਲ ਹੁੰਦੇ ਰਹੇ। ਪਰਵਿੰਦਰ ਸਿੰਘ ਸੋਹਣਾ ਦੀਆਂ ਸਿਫਤਾਂ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸੋਹਣਾ ਸਹੀ ਅਰਥਾਂ ਵਿਚ ਪੁਆਧੀ ਆਗੂ ਹੈ ਜੋ ਨਾ ਸਿਰਫ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਹੈ ਬਲਕਿ ਇਹ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਹਨਾਂ ਨੇ ਹਲਕੇ ਦੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਕਾਂਗਰਸ ਰਾਜਕਾਲ ਵਿਚ ਠੱਪ ਹੋਏ ਮੁਹਾਲੀ ਦੇ ਵਿਕਾਸ ਕਾਰਜ ਮੁੜ ਆਰੰਭ ਕਰਵਾਏਗੀ ਅਤੇ ਅਸੀਂ ਮੁਹਾਲੀ ਦੀ ਪੁਰਾਣੀ ਸ਼ਾਨ ਬਹਾਲ ਕਰਾਂਗੇ ਤੇ ਇਥੇ ਕੌਮਾਂਤਰੀ ਆਈ ਟੀ ਤੇ ਟਰੇਨਿੰਗ ਹਬ ਬਣਾਵਾਂਗੇ।

Share and Enjoy !

Shares

Leave a Reply

Your email address will not be published.