ਰਾਵੀ ਨਿਊਜ ਬਟਾਲਾ/ਸ੍ਰੀ ਹਰਗੋਬਿੰਦਪੁਰ
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੱਜ ਜਾਰੀ ਕੀਤੀ ਪਹਿਲੀ ਸੂਚੀ ਵਿੱਚ ਸ੍ਰੀ ਹਰਗੋਬਿੰਦਪੁਰ ਤੋਂ ਉੱਘੇ ਸਮਾਜ ਸੇਵੀ ਬਲਜਿੰਦਰ ਸਿੰਘ ਦਕੋਹਾ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਭਾਜਪਾ ਦੇ ਸਮਰਥਕਾਂ ਚ ਖੁਸ਼ੀ ਦੀ ਲਹਿਰ ਦੌੜ ਗਈ।ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਲੱਡੂ ਵੰਡ ਕੇ ਬਲਜਿੰਦਰ ਸਿੰਘ ਦਕੋਹਾ ਨੂੰ ਵਧਾਈਆਂ ਦਿੱਤੀਆਂ ਗਈਆਂ।ਟਿਕਟ ਦਾ ਐਲਾਨ ਹੁੰਦਿਆਂ ਹੀ ਸ੍ਰ ਦਕੋਹਾ ਦੀ ਰਿਹਾਇਸ਼ ਤੇ ਵਧਾਈਆਂ ਦੇਣ ਵਾਲਿਆਂ ਨੇ ਪਹੁੰਚਣਾ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ।ਦੱਸਣਾਂ ਬਣਦਾ ਹੈ ਕਿ ਭਾਜਪਾ ਵੱਲੋਂ ਉਮੀਦਵਾਰ ਬਣਾਏ ਗਏ ਬਲਜਿੰਦਰ ਦਕੋਹਾ ਦਾ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਾ ਨਾਮ ਹੈ ।ਵਧਾਈ ਦੇਣ ਪਹੁੰਚੇ ਲੋਕਾਂ ਇੱਕਠ ਨੂੰ ਸੰਬੋਧਨ ਕਰਦਿਆਂ ਸ੍ਰ ਦਕੋਹਾ ਨੇ ਕਿਹਾ ਕਿ ਉਹ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਦੇ ਤਹਿਦਿਲੋਂ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕਰਕੇ ਐਡੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਉਹ ਆਪਣੇ ਤੌਰ ਤੇ ਲੋੜਵੰਦਾਂ ਦੀ ਸੇਵਾ ਕਰਦੇ ਆਏ ਹਨ ਅਤੇ ਹੁਣ ਹਲਕੇ ਦੇ ਲੋਕਾਂ ਵੱਲੋਂ ਮਿਲ ਰਹੇ ਭਾਰੀ ਸਮਰਥਨ ਨਾਲ ਉਹ ਭਾਜਪਾ ਨਾਲ ਮਿਲ ਕੇ ਲੋਕਾਂ ਦੀਆਂ ਉਹਨਾਂ ਸਮੱਸਿਆਵਾਂ ਨੂੰ ਵੀ ਦੂਰ ਕਰਨ ਦੇ ਸਿਰਤੋੜ ਯਤਨ ਕਰਨਗੇ ਜਿਹੜੀਆਂ ਨੂੰ ਸਿਰਫ਼ ਸਿਆਸੀ ਸਹਿਯੋਗ ਨਾਲ ਹੀ ਹੱਲ ਕੀਤਾ ਜਾ ਸਕਦਾ ਹੈ।