Raavi News # ਹਲਕਾ ਵਾਸੀ ਫਤਹਿਜੰਗ ਸਿੰਘ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਉਣਗੇ : ਸੁਖਮਨੀ ਬਾਜਵਾ 

चुनाव अखाड़ा 2022

ਰਾਵੀ ਨਿਊਜ ਬਟਾਲਾ

ਅੱਜ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਬੇਟੀ ਸੁਖਮਨੀ ਬਾਜਵਾ ਵਲੋਂ ਵਾਰਡ ਨੰ. 27 ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੁਖਮਨੀ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਕੰਮ ਕਰਦੇ ਹੋਏ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਨਾਲ ਵਿਸ਼ੇਸ਼ ਲਗਾਵ ਹੈ ਅਤੇ ਪ੍ਰਧਾਨ ਮੰਤਰੀ ਵਲੋਂ ਹੀ ਪੰਜਾਬ ਵਾਸੀਆਂ ਦੀ ਚਿਰਾਂ ਤੋਂ ਚੱਲੀ ਆ ਰਹੀ ਸ਼੍ਰੀ ਕਰਤਾਰਪੁਰ ਸਾਹਿਬ ਦਾ ਕਾਰੀਡੋਰ ਖੋਲ੍ਹਣ ਦੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਕੇ ਸੰਗਤਾਂ ਨੂੰ ਬਿਨਾਂ ਵੀਜਾ ਸ਼੍ਰੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਵਲੋਂ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਵੀ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਵੱਡੀ ਗਿਣਤੀ ’ਚ ਲੋਕ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵਲੋਂ ਭਾਜਪਾ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵਲੋਂ ਵਾਰਡ ਨੰ. 27 ’ਚ ਡੋਰ ਟੂ ਡੋਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਇਸ ਵਾਰਡ ਦੇ ਲੋਕਾਂ ਵਲੋਂ ਭਾਜਪਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਪ੍ਰਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਹਲਕਾ ਵਾਸੀ ਫਤਹਿਜੰਗ ਸਿੰਘ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਅਤੇ ਭਾਜਪਾ ਦੀ ਸਰਕਾਰ ਬਣਨ ਉਪਰੰਤ ਬਟਾਲਾ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਨਰੇਸ਼ ਮਹਾਜਨ, ਹਰੀਸ਼ ਮਹਾਜਨ, ਵਿਨੇ ਸਲਹੋਤਰਾ, ਅੰਸ਼ੂ ਹਾਂਡਾ, ਕੁਸੁਮ ਸ਼ਰਮਾ, ਸੁਰੇਸ਼ ਮਹਾਜਨ ਆਦਿ ਹਾਜ਼ਰ ਸਨ

Share and Enjoy !

Shares

Leave a Reply

Your email address will not be published.