Raavi voice # ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

दुनिया पंजाब

ਰਾਵੀ ਨਿਊਜ ਖਰੜ (ਗੁਰਵਿੰਦਰ ਸਿੰਘ ਮੋਹਾਲੀ)

ਖਰੜ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੀਟੂ ਦੇ ਜਨਰਲ ਸਕੱਤਰ ਚੰਦਰ ਸ਼ੇਖਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਨਾਲ ਪ੍ਰਾਈਵੇਟ ਕਰਨ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਫੇਰ ਕੁਝ ਪੈਸੇ ਕੀਮਤਾਂ ਘਟਾ ਦੇਣਾ ਊਠ ਤੋਂ ਛਾਨਣੀ ਲਾਉਣਾ ਹੈ। ਯੂਨੀਅਨ ਦੀ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ, ਹੈਲਪਰਾਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ ਪਰੰਤੂ ਉਹਨਾਂ ਦੀ ਕਿਤੇ ਸੁਣਵਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਤਿੰਨ ਤੋਂ ਲੈ ਕੇ ਛੇ ਸਾਲ ਦੇ ਬੱਚਿਆਂ ਦੇ ਚਹੁੰਪੱਖੀ ਵਿਕਾਸ ਦੀ ਜ਼ਿੰਮੇਵਾਰੀ ਆਂਗਨਵਾੜੀ ਕੇਂਦਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸੰਗਠਿਤ ਬਾਲ ਵਿਕਾਸ ਸੇਵਾਵਾਂ ਦੇ ਰੂਪ ਵਿੱਚ ਤੈਅ ਕੀਤੀ ਗਈ ਹੈ ਪਰ ਹੁਣ ਕੇਂਦਰ ਅਤੇ ਰਾਜ ਸਰਕਾਰਾਂ ਇਸ ਸਕੀਮ ਨੂੰ ਚਲਾਉਣ ਤੋਂ ਹੱਥ ਪਿੱਛੇ ਖਿੱਚ ਰਹੀਆਂ ਹਨ। ਉਹਨਾਂ ਕਿਹਾ ਕਿ ਵਿਖਾਵੇ ਦੇ ਤੌਰ ਤੇ ਤਾਂ ਦਰਸਾਇਆ ਜਾਂਦਾ ਹੈ ਕਿ ਸਰਕਾਰ ਕੁਪੋਸ਼ਣ ਵਰਗੇ ਰੋਗ ਨੂੰ ਲੈ ਕੇ ਬਹੁਤ ਚਿੰਤਤ ਹੈ ਪਰ ਵਾਰ ਵਾਰ ਮਾਹਿਰਾਂ ਵੱਲੋਂ ਦੱਸੇ ਜਾਣ ਦੇ ਬਾਅਦ ਵੀ ਸਰਕਾਰ ਪੂਰਨ ਬਜਟ ਦੇਣ ਨੂੰ ਤਿਆਰ ਨਹੀਂ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਪ੍ਰਧਾਨ ਮਹਾਂ ਸਿੰਘ ਰੋੜੀ ਨੇ ਕਿਹਾ ਕਿ ਆਈ ਸੀ ਡੀ ਐਸ ਦੀਆਂ ਛੇ ਸੇਵਾਵਾਂ ਵਿੱਚੋਂ ਪ੍ਰਮੁੱਖ ਸੇਵਾ ਪ੍ਰੀ ਸਕੂਲ ਐਜੂਕੇਸ਼ਨ ਹੈ ਅਤੇ ਉਸ ਨੂੰ ਪੰਜਾਬ ਸਰਕਾਰ ਨੇ ਸਤੰਬਰ 2017 ਤੋ ਆਂਗਨਵਾੜੀ ਵਿੱਚੋਂ ਕੱਢ ਕੇ ਪ੍ਰਾਇਮਰੀ ਸਕੂਲਾਂ ਨਾਲ ਜੋੜਦੇ ਹੋਏ ਪ੍ਰੀ ਨਰਸਰੀ ਸ਼ੁਰੂ ਕੀਤੀ ਗਈ ਹੈ, ਇਸ ਨਾਲ ਆਂਗਣਵਾੜੀ ਕੇਂਦਰਾਂ ਦੀ ਨੁਹਾਰ ਉਜੜ ਗਈ ਹੈ। ਉਸ ਫੁਲਵਾੜੀ ਨੂੰ ਮੁੜ ਤੋਂ ਵਾਪਸ ਲੈਣ ਲਈ 17 ਮਾਰਚ ਤੋਂ ਲਗਾਤਾਰਸਾਬਕਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਿਹਾਇਸ਼ ਤੇ ਧਰਨਾ ਚੱਲ ਰਿਹਾ ਸੀ ਜਿਸਨੂੰ ਸਰਕਾਰ ਵਿੱਚ ਹੋਈ ਫੇਰਬਦਲ ਕਾਰਨ ਇਸ 12 ਅਕਤੂਬਰ ਤੋਂ ਚੰਡੀਗੜ੍ਹ ਵਿਖੇ ਤਬਦੀਲ ਕੀਤਾ ਗਿਆ। ਉਹਨਾਂ ਕਿਹਾ ਕਿ 237 ਦਿਨ ਬੀਤ ਜਾਣ ਦੇ ਬਾਵਜੂਦ ਮੀਟਿੰਗਾਂ ਤਾਂ ਹੋਈਆਂ ਪਰ ਕੋਈ ਹੱਲ ਨਹੀਂ ਨਿਕਲਿਆ ਜਿਸ ਕਾਰਨ ਆਂਗਨਵਾੜੀ ਵਰਕਰਾਂ ਵਿੱਚ ਤਿੱਖਾ ਰੋਸ ਹੈ। ਇਸ ਮੌਕੇ ਯੂਨੀਅਨ ਦੀ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ ਨੇ ਮੰਗ ਕੀਤੀ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਆਂਗਣਵਾੜੀ ਕੇਂਦਰਾਂ ਵਿੱਚ ਵਾਪਸ ਕੀਤੀਆਂ ਜਾਣ, ਐਨਜੀਓ ਨੂੰ ਦਿੱਤੀ ਫੀਡ ਤੁਰੰਤ ਵਾਪਸ ਲਈ ਜਾਵੇ, ਕੱਟਿਆ ਮਾਣ ਭੱਤਾ ਦਾ ਬਕਾਇਆ ਤੁਰੰਤ ਲਾਗੂ ਕੀਤਾ ਜਾਵੇ, ਐਡਵਾਈਜ਼ਰੀ ਬੋਰਡ ਅਤੇ ਚਾਈਲਡ ਵੈੱਲਫੇਅਰ ਕੌਂਸਲ ਅਧੀਨ ਚੱਲਦੀਆਂ ਆਂਗਨਵਾੜੀ ਕੇਂਦਰ ਤੁਰੰਤ ਵਿਭਾਗ ਵਿੱਚ ਵਾਪਸ ਲਏ ਜਾਣ, ਪਿਛਲੇ ਪੰਜ ਸਾਲ ਤੋਂ ਆਂਗਨਵਾੜੀ ਵਰਕਰਾਂ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ। ਇਸ ਮੌਕੇ ਗੁਰਦੀਪ ਕੌਰ , ਗੁਰਮੀਤ ਕੌਰ, ਬਲਰਾਜ ਕੌਰ, ਅਨੂਪ ਕੌਰ, ਗੁਰਬਖਸ਼ ਕੌਰ, ਗੁਰਮੇਲ ਕੌਰ, ਸ਼ਿੰਦਰ ਕੌਰ ਜਸਵਿੰਦਰ ਕੌਰ ਮਾਨਸਾ ,ਗੁਰਪ੍ਰੀਤ ਕੌਰ ਮੁਹਾਲੀ, ਗੁਰਮਿੰਦਰ ਕੌਰ ਅੰਮ੍ਰਿਤਸਰ, ਵਰਿੰਦਰ ਕੌਰ, ਨਿਰਮਲ ਕੌਰ ਬੰਗਾ, ਸੁਰਜੀਤ ਕੌਰ, ਭਿੰਦਰ ਕੌਰ ਡੇਹਲੋਂ, ਕਰਮਜੀਤ ਕੌਰ ਮੋਗਾ, ਚਰਨਜੀਤ ਕੌਰ, ਪ੍ਰਕਾਸ਼ ਕੌਰ ਬਠਿੰਡਾ, ਜਸਵਿੰਦਰ ਕੌਰ ਪਟਿਆਲਾ, ਸ਼ਾਂਤੀ ਦੇਵੀ, ਜਸਵੀਰ ਕੌਰ ਕਪੂਰਥਲਾ, ਕ੍ਰਿਸ਼ਨਾ ਫ਼ਰੀਦਕੋਟ, ਜਸਪਾਲ ਕੌਰ ਫਿਰੋਜ਼ਪੁਰ ਹਾਜ਼ਰ ਸਨ। ​

Leave a Reply

Your email address will not be published. Required fields are marked *