Raavi voice # ਜਸਨਜੀਤ ਸਿੰਘ ਐਮ.ਡੀ. ਵੇਅਰ ਹਾਊਸ ਕਾਰਪੋਰੇਸਨ ਪੰਜਾਬ ਨੇ ਕੀਤਾ ਜਿਲ੍ਹਾ ਪਠਾਨਕੋਟ ਦੀਆਂ ਦਾਨਾ ਮੰਡੀਆਂ ਦਾ ਦੋਰਾ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਪ੍ਰਬੰਧਾ ਦਾ ਜਾਇਜਾ

पठानकोट

ਰਾਵੀ ਨਿਊਜ ਪਠਾਨਕੋਟ (ਸੰਦੀਪ)

ਜਸਨਜੀਤ ਸਿੰਘ (ਆਈ.ਏ.ਐਸ.) ਐਮ.ਡੀ. ਵੇਅਰ ਹਾਊਸ ਕਾਰਪੋਰੇਸਨ ਪੰਜਾਬ ਵੱਲੋਂ ਜਿਲ੍ਹਾ ਪਠਾਨਕੋਟ ਦਾ ਵਿਸੇਸ ਦੋਰਾ ਕੀਤਾ ਗਿਆ। ਉਨ੍ਹਾਂ ਵੱਲੋਂ ਜਿਲ੍ਹਾ ਪਠਾਨਕੋਟ ਦੀਆਂ ਦਾਨਾ ਮੰਡੀਆਂ ਦੀ ਚੈਕਿੰਗ ਵੀ ਕੀਤੀ ਗਈ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸਬੰਧਤ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲ੍ਹਾ ਪਠਾਨਕੋਟ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕੀਤੇ ਗਏ ਪ੍ਰਾਬੰਧਾਂ ਦਾ ਜਾਇਜਾ ਲਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਿਰਮਲ ਸਿੰਘ ਡੀ.ਐਫ.ਐਸ.ਸੀ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਬਲਬੀਰ ਬਾਜਵਾ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ ਅਤੇ ਵੱਖ ਵੱਖ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ। 

ਮੀਟਿੰਗ ਦੇ ਅਰੰਭ ਵਿੱਚ ਸ. ਨਿਰਮਲ ਸਿੰਘ ਡੀ.ਐਫ.ਐਸ.ਸੀ. ਪਠਾਨਕੋਟ ਵੱਲੋ ਦੱਸਿਆ ਗਿਆ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਕਾਲ ਦੇ ਚਲਦਿਆਂ ਜੋ ਹਦਾਇਤਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਦੀ ਵੀ ਪਾਲਣਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਦਾਨਾ ਮੰਡੀਆਂ ਵਿੱਚ ਨਾਲੋ ਨਾਲ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਨਿਰਧਾਰਤ ਸਮੇਂ ਵਿੱਚ ਹੀ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਜਾ ਰਹੀ ਹੈ। 

ਸ੍ਰੀ ਜਸਨਜੀਤ ਸਿੰਘ (ਆਈ.ਏ.ਐਸ.) ਐਮ.ਡੀ. ਵੇਅਰ ਹਾਊਸ ਕਾਰਪੋਰੇਸਨ ਪੰਜਾਬ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਪ੍ਰਾਬੰਧ ਯੋਗ ਢੰਗ ਨਾਲ ਕੀਤੇ ਜਾਣ ਅਤੇ ਵਿਸੇਸ ਧਿਆਨ ਰੱਖਿਆ ਜਾਵੇ ਕਿ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾਂ ਨਾ ਕਰਨਾ ਪਵੇ। ਇਸ ਮੋਕੇ ਤੇ ਜਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਵੱਲੋਂ ਭਰੋਸਾ ਦਵਾਇਆ ਗਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਝੋਨੇ ਦੀ ਖਰੀਦ ਪ੍ਰਬੰਧ ਨੂੰ ਲੈ ਕੇ ਸਾਰੇ ਯੋਗ ਪ੍ਰਬੰਧ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਂਣ ਦਿੱਤੀ ਜਾਵੇਗੀ। 

Leave a Reply

Your email address will not be published. Required fields are marked *