Raavi voice # ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ ਕੇਂਦਰ ਸਰਕਾਰ : ਕੁਲਜੀਤ ਸਿੰਘ ਬੇਦੀ

एस.ए.एस नगर

ਰਾਵੀ ਨਿਊਜ ਐਸ ਏ ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ)

ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੈਟਰੋਲ ਡੀਜ਼ਲ ਉੱਤੇ ਟੈਕਸ ਘਟਾ ਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਉਹੀ ਪ੍ਰਧਾਨਮੰਤਰੀ ਹਨ ਜੋ ਖ਼ੁਦ ਅਤੇ ਉਨ੍ਹਾਂ ਦੀ ਪਾਰਟੀ  ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਵੇਲੇ  ਪੈਟਰੋਲ ਡੀਜ਼ਲ ਦੀਆਂ ਕੀਮਤਾਂ ਸਬੰਧੀ ਬੜਾ ਚੀਕ ਚਿਹਾੜਾ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਉਦੋਂ 135 ਡਾਲਰ ਪ੍ਰਤੀ ਬੈਰਲ ਕੱਚੇ ਤੇਲ ਦੀਆਂ ਕੀਮਤਾਂ ਹੋਣ ਦੇ ਬਾਵਜੂਦ ਡਾ ਮਨਮੋਹਨ ਸਿੰਘ ਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਣ ਨਹੀਂ ਸੀ ਦਿੱਤੇ ਤੇ ਆਮ ਲੋਕਾਂ ਪ੍ਰਤੀ ਸਰਕਾਰ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਨੂੰ ਸਾਬਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪੈਟਰੋਲ ਕੱਚੇ ਤੇਲ ਦੇ ਰੇਟ ਅੱਸੀ ਡਾਲਰ ਤੋਂ ਵੀ ਹੇਠਾਂ ਹਨ ਤਾਂ ਦੇਸ਼ ਦੇ ਲੋਕਾਂ ਨੂੰ ਪੈਟਰੋਲ 115 ਰੁਪਏ ਅਤੇ ਡੀਜ਼ਲ 100 ਰੁਪਏ ਦੇ ਭਾਅ ਤੇ ਮਿਲ ਰਿਹਾ ਹੈ ਜਿਸ ਨਾਲ ਲੋਕਾਂ ਦਾ ਕਚੂੰਬਰ ਨਿਕਲਿਆ ਪਿਆ ਹੈ ਅਤੇ ਆਮ ਲੋਕਾਂ ਦੀ ਜੇਬ ਵੱਢੀ ਜਾ ਰਹੀ ਹੈ।

ਡਿਪਟੀ  ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਕੋਵਿਡ ਦੇ ਦੌਰਾਨ ਇੱਕ ਵਾਰ ਤਾਂ ਕੱਚੇ ਤੇਲ ਦੇ ਰੇਟ 30 ਡਾਲਰ ਪ੍ਰਤੀ ਬੈਰਲ ਤਕ ਆ ਗਏ ਸਨ ਪਰ ਇਸ ਦਾ ਕੋਈ ਫ਼ਾਇਦਾ ਲੋਕਾਂ ਨੂੰ ਨਾ ਦਿੰਦੇ ਹੋਏ ਕੇਂਦਰ ਸਰਕਾਰ ਨੇ ਦੋ ਵਾਰੀਆਂ ਵਿੱਚ  31 ਰੁਪਏ ਦੇ ਲਗਪਗ ਪੈਟਰੋਲ ਅਤੇ ਡੀਜ਼ਲ ਤੇ ਸੈੱਸ ਵਧਾ ਦਿੱਤਾ।  ਉਨ੍ਹਾਂ ਕਿਹਾ ਕਿ ਇਸ ਕੇਂਦਰੀ ਸੈੱਸ ਵਿੱਚੋਂ ਇੱਕ ਰੁਪਿਆ ਵੀ ਰਾਜ ਸਰਕਾਰਾਂ ਨੂੰ ਨਹੀਂ ਜਾਂਦਾ ਜਿਵੇਂ ਕਿ ਵਾਰ ਵਾਰ ਭਾਜਪਾ ਦੇ ਨੁਮਾਇੰਦੇ ਕਹਿੰਦੇ ਹਨ ਕਿ ਇਸ ਦਾ ਹਿੱਸਾ ਰਾਜਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਧੇ ਤੌਰ ਤੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਗੱਲ ਹੈ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਹੁਣ ਤਾਂ ਆਰ ਬੀ ਆਈ ਨੇ ਵੀ ਕੇਂਦਰ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਤੋਂ ਟੈਕਸ ਘਟਾਉਣ ਦੀ ਨਸੀਹਤ ਦਿੱਤੀ ਹੈ  ਤਾਂ ਇਹ ਸੋਚਿਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਕਿਸ ਤਰ੍ਹਾਂ ਆਪਣੇ ਹੀ ਦੇਸ਼ ਦੇ ਲੋਕਾਂ ਨੂੰ ਲੁੱਟਣ ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰੋਨਾ ਦੀ ਮਾਰ ਕਾਰਨ ਲੋਕਾਂ ਦੇ ਵਪਾਰ ਤਬਾਹ ਹੋ ਚੁੱਕੇ ਹਨ ਅਤੇ ਨੌਕਰੀ ਪੇਸ਼ਾ ਲੋਕਾਂ ਦੀਆਂ  ਤਨਖ਼ਾਹਾਂ ਅੱਧੇ ਤੋਂ ਵੀ ਵੱਧ ਕੱਟੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਸਿੱਧੇ ਤੌਰ ਤੇ ਮਹਿੰਗਾਈ ਵਧਦੀ ਹੈ ਤੇ ਸਿਰਫ਼ ਅਕਤੂਬਰ ਮਹੀਨੇ ਵਿਚ ਹੀ 8 ਵਾਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾਏ ਗਏ ਹਨ ਜਿਸ ਨਾਲ ਮਹਿੰਗਾਈ ਹੋਰ ਵੀ ਵਧੇਗੀ ਕਿਉਂਕਿ ਖਾਣ ਪੀਣ ਵਾਲੀਆਂ ਵਸਤਾਂ ਵੱਖ ਵੱਖ ਸੂਬਿਆਂ ਤੋਂ ਟਰੱਕਾਂ ਰਾਹੀਂ ਅਤੇ ਰੇਲ ਰਾਹੀਂ ਹੀ ਆਉਂਦੀਆਂ ਹਨ ਜਿਨ੍ਹਾਂ  ਵਿੱਚ ਡੀਜ਼ਲ ਦੀ ਖਪਤ ਹੁੰਦੀ ਹੈ ਅਤੇ ਇਸੇ ਤਰ੍ਹਾਂ ਦੇਸ਼ ਦੇ ਕਿਸਾਨ ਵੀ ਟਰੈਕਟਰ ਦੀ ਵਰਤੋਂ ਖੇਤੀਬਾੜੀ ਲਈ ਕਰਦੇ ਹਨ ਜਿਨ੍ਹਾਂ ਵਿਚ ਡੀਜ਼ਲ ਦੀ ਖਪਤ ਹੁੰਦੀ ਹੈ। ਇਸ ਨਾਲ ਰੋਜ਼ਮਰ੍ਹਾ ਦੀਆਂ ਵਸਤਾਂ ਹੋਰ ਮਹਿੰਗੀਆਂ ਹੋਣਗੀਆਂ ਅਤੇ ਲੋਕਾਂ ਦੇ ਹਾਲਾਤ ਹੋਰ ਖ਼ਰਾਬ ਹੋਣਗੇ।

ਉਨ੍ਹਾਂ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਰੋਣਾ ਰੋ ਕੇ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਇਜ਼ਾਫਾ ਨਹੀਂ ਕਰ ਸਕਦੀ ਅਤੇ ਇਸ ਨੂੰ ਤੁਰੰਤ ਕੋਰੋਨਾ ਕਾਲ ਦੌਰਾਨ ਵਧਾਏ ਗਏ ਸੈੱਸ ਨੂੰ ਖ਼ਤਮ ਕਰਨਾ ਚਾਹੀਦਾ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲ ਸਕੇ। 

Leave a Reply

Your email address will not be published. Required fields are marked *